*ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦੇ 10 ਮੁਕੱਦਮੇ ਦਰਜ਼ ਕਰਕੇ 11 ਮੁਲਜਿਮ ਕੀਤੇ ਗਿ ੍ਰਫਤਾਰ*

0
79

ਮਾਨਸਾ, 16—06—2021 (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ
ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤ ੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ
ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:

ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਅਮਨਦੀਪ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਕੱਲੋ ਨੂੰ ਕਾਬੂ ਕਰਕੇ
ਉਸ ਪਾਸ ੋਂ 8 ਕਿਲੋ 500 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਅ ੈਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ
ਲੀਲਾ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਨੂੰ ਕਾਬੂ ਕਰਕੇ 250 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ
ਹੋਣ ਤ ੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਸੀ.ਆਈ.ਏ. ਸਟਾਫ
ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸਤਨਾਮ ਸਿੰਘ ਉਰਫ ਕਾਕਾ ਪੁੱਤਰ ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ 200 ਨਸ਼ੀਲੀਆਂ
ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ ਤ ੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ
ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਪੰਜਾਬ ਪੁਲਿਸ ਦੇ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ
ਪੁਲਿਸ ਪਾਰਟੀ ਵੱਲੋਂ ਗਗਨਦੀਪ ਖਾਨ ਉਰਫ ਗੱਗੂ ਪੁੱਤਰ ਸਾਦਾ ਖਾਨ ਵਾਸੀ ਮਾਨਸਾ ਨੂੰ ਕਾਬੂ ਕਰਕੇ 120 ਨਸ਼ੀਲੀਆਂ ਗੋਲੀਆਂ ਮਾਰਕਾ
ਕਲੋਵੀਡੋਲ ਬਰਾਮਦ ਹੋਣ ਤ ੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ
ਗਿਆ ਹੈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਓਂਕਾਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮੀਆਂ ਨੂੰ ਕਾਬੂ ਕਰਕੇ 80 ਨਸ਼ੀਲੀਆਂ
ਗੋਲੀਆਂ ਬਰਾਮਦ ਹੋਣ ਤ ੇ ਉਸਦੇ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤ ੇ ਜਾਣਗੇ। ਜਿਹਨਾਂ
ਪਾਸ ੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ਾ ਉਹ ਕਿੱਥੋ, ਕਿਸ ਪਾਸ ੋਂ ਲੈ ਕੇ ਆਏ ਸੀ ਅਤ ੇ ਅੱਗੇ ਕਿੱਥੇ ਵੇਚਣਾ ਸੀ,
ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ:

ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੋਮਵੀਰ ਸਿੰਘ ਪੁੱਤਰ ਓਮ ਪ੍ਰਕਾਸ਼ ਅਤ ੇ ਬਾਦਲ ਪੁੱਤਰ ਰਾਜੇਸ ਼
ਕੁਮਾਰ ਵਾਸੀਅਨ ਮਾਨਸਾ ਨੂੰ ਸਵਿੱਫਟ ਡਿਜਾਇਰ ਕਾਰ ਨੰ:ਪੀਬੀ.11ਸੀਏ—8502 ਸਮੇਤ ਕਾਬੂ ਕਰਕੇ 204 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ
ਮਾਲ ਅਤ ੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤ ੇ ਬਲਜੀਤ
ਸਿੰਘ ਪੁੱਤਰ ਬਾਬੂ ਸਿੰਘ ਵਾਸੀ ਸੰਘਾ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕ ੇ
ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਪੰਜਾਬ ਪੁਲਿਸ ਦੇ ਐਕਸਾਈਜ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤ ੇ ਅਤਰ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਰੱਲਾ ਵਿਰੁੱਧ ਥਾਣਾ ਜੋਗਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ
ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ
ਦੇ ਆਧਾਰ ਤ ੇ ਬਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਸੁਖਦੇਵ ਸਿੰਘ ਵਾਸੀ ਜਟਾਣਾ ਕਲਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ
ਪਾਰਟੀ ਨੇ ਮੰਗਲ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਖੁਡਾਲ ਕਲਾਂ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਅ ੈਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ

ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here