*ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਕਾਬੂ*

0
106

ਮਾਨਸਾ, 10—05—2022   (ਸਾਰਾ ਯਹਾਂ/ ਬੀਰਬਲ ਧਾਲੀਵਾਲ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਵਿਰੁੱਧ
ਕਾਰਵਾਈ ਕਰਦੇ ਹੋੲ ੇ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਜਸਵੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਲਕ ੋਂ,
ਹਾਲ ਆਬਾਦ ਮੱਤੜ (ਹਰਿਆਣਾ) ਨੂੰ ਕਾਬ ੂ ਕਰਕੇ ਉਸ ਪਾਸੋਂ 180 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋਣ ਤੇ ਉਸਦ ੇ
ਵਿਰੁੱਧ ਥਾਣਾ ਸਰਦੂਲਗੜ ਵਿਖੇ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ—1
ਮਾਨਸਾ ਦੇ ਸ:ਥ: ਸਮਸੇ਼ਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਵਪ੍ਰੀਤ ਸਿੰਘ ਉਰਫ ਸ਼ਨੀ ਪੁੱਤਰ ਅਜੈਬ ਸਿੰਘ ਵਾਸੀ
ਮਾਨਸਾ ਨੂੰ ਕਾਬ ੂ ਕਰਕੇ ਉਸ ਪਾਸੋਂ 2 ਨਸ਼ੀਲੀਆ ਸੀਸ਼ੀਆ ਮਾਰਕਾ ਓਮਰੈਕਸ ਅਤ ੇ 20 ਨਸ਼ੀਲੀਆਂ ਗੋਲੀਆਂ ਮਾਰਕਾ
ਕੈਰੀਸੋਮਾ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ
ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤ ੇ
ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਸੀ.ਆਈ.ੲ ੇ. ਸਟਾਫ ਮਾਨਸਾ ਦੀ ਪੁਲਿਸ
ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਰੋਹਿਤ ਕੁਮਾਰ ਉਰਫ ਟਿੱਡਾ ਪੁੱਤਰ ਸਤੀਸ਼ ਕੁਮਾਰ ਅਤ ੇ ਮਨਦੀਪ ਸਿੰਘ ਪੁੱਤਰ
ਦਰਸ਼ਨ ਸਿੰਘ ਵਾਸੀਅਨ ਮਾਨਸਾ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ
ਵੱਲੋਂ ਰੇਡ ਕਰਕੇ ਇੱਕ ਮੁਲਜਿਮ ਰੋਹਿਤ ਕੁਮਾਰ ਨੂੰ ਕਾਬ ੂ ਕਰਕੇ 52 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ
ਬਰਾਮਦ ਕੀਤੀ, ਦੂਸਰੇ ਮੁਲਜਿਮ ਮਨਦੀਪ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਲਾਡਾ
ਰਾਮ ਪੁੱਤਰ ਦਰਸ਼ਨ ਰਾਮ ਵਾਸੀ ਰਾਮਪੁਰ ਮੰਡੇਰ ਨੂੰ ਕਾਬ ੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ
(ਹਰਿਆਣਾ) ਬਰਾਮਦ ਕੀਤੀ ਗਈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੋਰਾ ਸਿੰਘ ਪੁੱਤਰ ਜੰਗੀਰ
ਸਿੰਘ ਵਾਸੀ ਗੇਹਲੇ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ
ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੋਬਿੰਦ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ
ਬਰਨਾਲਾ ਨੂੰ ਕਾਬੂ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ ਗਈ।
ਜੂਆ ਐਕਟ:

ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਮਨੀਸ਼ ਕੁਮਾਰ ਪੁੱਤਰ ਸੀਸ਼ਪਾਲ ਵਾਸੀ
ਬਰੇਟਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕਾ
ਪਰ ਰੇਡ ਕਰਕੇ ਮੁਲਜਿਮ ਨੂੰ ਦੜਾ—ਸੱਟਾ ਲਗਾਉਦਿਆਂ ਮੌਕਾ ਤੇ ਕਾਬ ੂ ਕਰਕੇ 3500/—ਰੁਪੲ ੇ ਦੀ ਨਗਦੀ ਜੂਆ ਬਰਾਮਦ
ਕੀਤੀ ਗਈ। ਪੁਲਿਸ ਚੌਕੀ ਠੂਠਿਆਵਾਲੀ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ
ਬਲਵਿੰਦਰ ਸਿੰਘ ਪੁੱਤਰ ਮੇਘਰਾਜ ਵਾਸੀ ਖਿਆਲਾ ਕਲਾਂ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ
ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋੲ ੇ ਮੌਕਾ ਪਰ ਰੇਡ ਕਰਕੇ ਮੁਲਜਿਮ ਨੂੰ ਦੜਾ—ਸੱਟਾ ਲਗਾਉਦਿਆਂ ਮੌਕਾ ਤੇ ਕਾਬੂ
ਕਰਕੇ 1630/—ਰੁਪੲ ੇ ਦੀ ਨਗਦੀ ਜੂਆ ਬਰਾਮਦ ਕੀਤੀ ਗਈ।

ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS