*ਮਾਨਸਾ ਪੁਲਿਸ ਵੱਲੋਂ ਨਸਿ਼ਆ ਦੇ 4 ਮੁਕੱਦਮੇ ਦਰਜ਼ ਕਰਕੇ 4 ਮੁਲਜਿਮ ਕੀਤੇ ਗ੍ਰਿਫਤਾਰ*

0
75

ਮਾਨਸਾ, 14—02—2022  (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।

ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਲਾਲੀ ਸਿੰਘ ਪੁੱਤਰ ਸਾਵਣ ਸਿੰਘ ਵਾਸੀ ਮਾਨਸਾ ਨੂੰ
ਕਾਬ ੂ ਕਰਕੇ ਉਸ ਪਾਸੋਂ 80 ਗ੍ਰਾਮ ਗਾਂਜਾ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼
ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਹਰਪ੍ਰੀਤ
ਸਿੰਘ ਪੁੱਤਰ ਪ੍ਰਗਟ ਸਿੰਘ ਅਤ ੇ ਅਮਰੀਕ ਸਿੰਘ ਪੁੱਤਰ ਨਛੱਤਰ ਸਿੰਘ ਵਾਸੀਅਨ ਭਲਾਈਕੇ ਨੂੰ ਮੋਟਰਸਾਈਕਲ ਪਲਟੀਨਾ
ਨੰ: ਪੀਬੀ.08ਬੀ.ਜੈਡ—7255 ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 4 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਮੁਲਜਿਮਾਂ
ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ
ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ
ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਹਰਜਿੰਦਰ ਸਿੰਘ ਉਰਫ ਫੌਜਾ ਪੁੱਤਰ ਸੌਣ ਸਿੰਘ ਵਾਸੀ ਮੰਡੇਰ ਵਿਰੁੱਧ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 200 ਲੀਟਰ ਲਾਹਣ, 1 ਚਾਲੂ ਭੱਠੀ ਅਤ ੇ 2 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਨਾਕਾਬ ੰਦੀ 12 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਮਾਲਟਾ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਨੂੰ ਟਰੇਸ ਕਰਕੇ ਨਾਮਜਦ ਕਰਕੇ ਜਲਦੀ ਗ੍ਰਿਫਤਾਰ ਕੀਤਾ
ਜਾਵੇਗਾ।

ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS