*ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 3 ਦਿਨਾਂ *ਚ 10 ਮੁਕੱਦਮੇ ਦਰਜ਼ ਕਰਕੇ 14 ਮੁਲਜਿਮ ਕੀਤੇ ਕਾਬੂ*

0
63

ਮਾਨਸਾ, 04—03—2022  (ਸਾਰਾ ਯਹਾਂ/ ਮੁੱਖ ਸੰਪਾਦਕ )  : ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ
ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ
ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਚਲਾਈ ਵਿਸੇਸ਼ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਵੱਡੀ ਬਰਾਮਦਗੀ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।

ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਗੁਰਦੇਵ ਸਿੰਘ ਪੁੱਤਰ ਬਲਦੇਵ ਸਿੰਘ ਅਤ ੇ ਜਸਵੀਰ
ਸਿੰਘ ਉਰਫ ਕਾਲਾ ਪੁੱਤਰ ਬੂਟਾ ਸਿੰਘ ਵਾਸੀਅਨ ਦੋਦੜਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 1200 ਨਸ਼ੀਲੀਆਂ ਗੋਲੀਆਂ ਮਾਰਕਾ
ਐਲਪ੍ਰਾਜੋਲਮ ਅਤ ੇ 1200 ਨਸ਼ੀਲੇ ਕੈਪਸੂਲ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਲਵਿੰਦਰ
ਸਿੰਘ ਉਰਫ ਜੱਗ ਪੁੱਤਰ ਬੂਟਾ ਸਿੰਘ ਵਾਸੀ ਅਤਲਾ ਖੁਰਦ ਨੂੰ ਕਾਬ ੂ ਕਰਕੇ ਉਸ ਪਾਸੋਂ 590 ਨਸ਼ੀਲੀਆਂ ਗੋਲੀਆਂ ਮਾਰਕਾ
ਐਲਪ੍ਰਾਜੋਲਮ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕਰਵਾਇਆ ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਕੰਵਲਜੀਤ ਸਿੰਘ ਉਰਫ ਕਵੀ
ਪੁੱਤਰ ਬਲਵੀਰ ਸਿੰਘ ਵਾਸੀ ਆਹਲੂਪੁਰ ਨੂੰ ਮੋਟਰਸਾਈਕਲ ਨੰ:ਪੀਬੀ.30ਐਕਸ—4864 ਸਮੇਤ ਕਾਬ ੂ ਕਰਕੇ ਉਸ ਪਾਸੋਂ 10
ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ. ਸਟਾਫ


ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਮਲਕੀਤ ਸਿੰਘ ਵਾਸੀ ਬਾਜੇਵਾਲਾ ਅਤੇ ਰਾਜਪਾਲ
ਉਰਫ ਰਾਜਵੀਰ ਪੁੱਤਰ ਜਗਨਨਾਥ ਵਾਸੀ ਬਾਦਲਗੜ ਹਾਲ ਆਬਾਦ ਪਿੰਡ ਬਾਲੋਕੀ (ਜਲੰਧਰ) ਨੂੰ ਕਾਬ ੂ ਕਰਕੇ ਉਹਨਾਂ ਪਾਸੋਂ
250 ਗ੍ਰਾਮ ਅਫੀਮ ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਹੀ ਪੁਲਿਸ
ਪਾਰਟੀ ਵੱਲੋਂ ਕੁਮਰ ਪੁੱਤਰ ਠਾਕੁਰ ਯਾਦਵ ਵਾਸੀ ਆਲੋਲੀ (ਬਿਹਾਰ), ਪ੍ਰਦੀਪ ਕੁਮਾਰ ਪੁੱਤਰ ਵਕੀਲ ਮੰਦਿਰ ਵਾਸੀ
ਚਾਂਦਪੁਰ (ਬਿਹਾਰ), ਵਿਸ਼ਾਲ ਕੁਮਾਰ ਪੁੱਤਰ ਸਾਗਰ ਮੰਡਲ ਵਾਸੀ ਬਰੇਲਾ (ਬਿਹਾਰ) ਅਤ ੇ ਛੋਟੇ ਲਾਲ ਪੁੱਤਰ ਰਾਮ ਪ੍ਰਕਾਸ਼
ਵਾਸੀ ਸੰਜੋਤੀ (ਬਿਹਾਰ) ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 12 ਕਿਲੋਗ੍ਰਾਮ ਗਾਂਜਾ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ
ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ
ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ
ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ
ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਸੁਖਚਰਨ
ਸਿੰਘ ਉਰਫ ਚਰਨਾ ਪੁੱਤਰ ਜੰਗੀਰ ਸਿੰਘ ਵਾਸੀ ਜੋਗਾ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਸੀ.ਆਈ.ਏ.
ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੌਰਾਨ ੇ ਨਾਕਾਬ ੰਦੀ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ)
ਸਮੇਤ ਮੋਟਰਸਾਈਕਲ ਹੀਰੋਹਾਂਡਾ ਪੈਸ਼ਨ ਨੰ: ਪੀਬੀ.31ਸੀ—8898 ਬਰਾਮਦ ਕਰਕੇ ਥਾਣਾ ਸਿਟੀ—1 ਮਾਨਸਾ ਵਿਖੇ ਮੁਕੱਦਮਾ
ਦਰਜ਼ ਕਰਾਇਆ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕੁਲਵਿੰਦਰ ਸਿੰਘ
ਉਰਫ ਕਿੰਦਰ ਪੁੱਤਰ ਸੁਰਜੀਤ ਸਿੰਘ ਵਾਸੀ ਚੱਕ ਅਲੀਸ਼ੇਰ ਨੂੰ ਸਵਿਫਟ ਡਿਜਾਇਰ ਕਾਰ ਨੰ: ਐਚ.ਆਰ.29ਏਸੀ—2001
ਸਮੇਤ ਕਾਬ ੂ ਕਰਕੇ 60 ਬੋਤਲਾਂ ਸ਼ਰਾਬ ਬਰਾਮਦ ਕੀਤੀ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਕਰਮਜੀਤ ਸਿੰਘ
ਪੁੱਤਰ ਜਰਨੈਲ ਸਿੰਘ ਵਾਸੀਅਨ ਜੁਵਾਹਰਕੇ ਨੂੰ ਕਾਬ ੂ ਕਰਕੇ 27 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ)
ਬਰਾਮਦ ਕੀਤੀ, ਇੱਕ ਮੁਲਜਿਮ ਸਰਬਜੀਤ ਸਿੰਘ ਉਰਫ ਲੂਚੀ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਰਦੂਲਗੜ ਦੀ ਪੁਲਿਸ
ਪਾਰਟੀ ਨੇ ਜਸਵਿੰਦਰ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਆਹਲੂਪੁਰ ਨੂੰ ਕਾਬ ੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ
ਕੀਤੀ।

ਐਸ.ਐਸ.ਪੀ. ਮਾਨਸਾ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ

ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS