*ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 2 ਦਿਨਾਂ *ਚ 7 ਮੁਕੱਦਮੇਦਰਜ਼ ਕਰਕੇ 8 ਮੁਲਜਿਮ ਕੀਤੇ ਕਾਬੂ*

0
87

ਮਾਨਸਾ, 07—03—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ
ਚਲਾਈ ਵਿਸੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋੲ ੇ 2 ਦਿਨਾਂ *ਚ ਹੇਠ ਲਿਖੇ ਅਨੁਸਾਰ ਬਰਾਮਦਗੀ ਕੀਤੀ ਗਈ
ਹੈ।

ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਹਰਦੀਪ ਸਿੰਘ ਪੁੱਤਰ ਕੌਰ ਸਿੰਘ ਅਤ ੇ ਪ੍ਰਗਟ
ਸਿੰਘ ਪੁੱਤਰ ਬਲਰਾਜ ਸਿੰਘ ਵਾਸੀਅਨ ਮਾਨਸਾ ਨੂੰ ਵਰਨਾ ਕਾਰ ਨੰ: ਸੀ.ਐਚ.01ਏ.ਜੇ—0827 ਸਮੇਤ ਕਾਬ ੂ ਕਰਕੇ ਉਹਨਾਂ
ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ.
ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਬਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਦਲੇਲਵਾਲਾ ਨੂੰ ਕਾਬ ੂ ਕਰਕੇ ਉਸ
ਪਾਸੋਂ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ
ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੋਮਾ ਪੁੱਤਰ ਮੇਜਰ
ਸਿੰਘ ਵਾਸੀ ਬਠਿੰਡਾ ਨੂੰ ਕਾਬ ੂ ਕਰਕੇ ਉਸ ਪਾਸੋਂ 60 ਨਸ਼ੀਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਅਤ ੇ 6 ਨਸ਼ੀਲੀਆਂ ਸੀਸ਼ੀਆਂ
ਮਾਰਕਾ ਓਮਰੈਕਸ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ


ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ
ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ
ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ
ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ
ਜਗਸੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਲਾਲਿਆਵਾਲੀ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਸੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸਸਪਾਲੀ ਨੂੰ ਕਾਬੂ ਕਰਕੇ
80 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਲਾਡਾ ਰਾਮ ਪੁੱਤਰ ਦਰਸ਼ਨ ਰਾਮ ਵਾਸੀ ਰਾਮਪੁਰ
ਮੰਡੇਰ ਨੂੰ ਮੋਟਰਸਾਈਕਲ ਪਲਟੀਨਾ ਨੰ: ਪੀਬੀ.31ਐਚ—8640 ਸਮੇਤ ਕਾਬ ੂ ਕਰਕੇ 37 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਸੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਰੋਹੀ ਸਿੰਘ ਪੁੱਤਰ ਚੰਨਣ ਸਿੰਘ ਵਾਸੀ
ਕੋਠੇ ਅਸਪਾਲ ਨੂੰ ਕਾਬ ੂ ਕਰਕੇ 5 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ।

ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS