ਮਾਨਸਾ, 14—06—2022 (ਸਾਰਾ ਯਹਾਂ/ਬੀਰਬਲ ਧਾਲੀਵਾਲ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਦੀ ਵੱਧ ਤੋਂ
ਵੱਧ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੲ ੇ ਐਸ.ਟੀ.ਐਫ. ਬਠਿੰਡਾ ਰੇਂਜ ਦੀ
ਪੁਲਿਸ ਪਾਰਟੀ ਵੱਲੋਂ ਗੁਰਵਿੰਦਰ ਸਿੰਘ ਉਰਫ ਗੁਰੀ ਪੁੱਤਰ ਸੁਰਿੰਦਰ ਸਿੰਘ ਵਾਸੀ ਯਾਤਰੀ (ਬਠਿੰਡਾ) ਹਾਲ ਆਬਾਦ ਝੁਨੀਰ
ਨੂੰ ਕਾਬ ੂ ਕਰਕੇ ਉਸ ਪਾਸੋਂ 2900 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ
ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੇ ਐਸ.ਆਈ. ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸ਼ੰਕਰ ਪੁੱਤਰ ਬੰਸੀ
ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਜੋਗਾ ਦ ੇ
ਸ:ਥ: ਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਪ੍ਰੀਤ ਸਿੰਘ ਉਰਫ ਪੀਤੀ ਪੁੱਤਰ ਰਾਜਿੰਦਰ ਸਿੰਘ ਵਾਸੀ ਜੋਗਾ ਨੂੰ ਕਾਬੂ
ਕਰਕੇ ਉਸ ਪਾਸੋਂ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ
ਬੈਕਵਾਰਡ/ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ
ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਜੋਗਾ ਦੇ ਹੌਲਦਾਰ ਗੁਰਸੇਵਕ ਸਿੰਘ
ਸਮੇਤ ਪੁਲਿਸ ਪਾਰਟੀ ਵੱਲੋਂ ਗੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜੋਗਾ ਨੂੰ ਕਾਬ ੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਕੀਤੀ ਗਈ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ
ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।