ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 11 ਮੁਕੱਦਮੇ ਦਰਜ਼ ਕਰਕੇ 9 ਦੋਸ਼ੀ ਕੀਤੇ ਗ੍ਰਿਫਤਾਰ

0
78

ਮਾਨਸਾ, 26—05—2020 (ਸਾਰਾ ਯਹਾ/ ਬਲਜੀਤ ਸ਼ਰਮਾ ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਪ੍ਰੈਸ ਨੋਟ ਜਾਰੀ ਕਰਕੇ
ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ
ਹੈ। ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ
ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ
ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ.
ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ
ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ
ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕੀਤੇ
ਗਏ ਹਨ।

  1. ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਹਰਬੰਸ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਾਨਸਾ ਨੂੰ ਸਕੂਟਰੀ
    ਨੰ:ਪੀਬੀ.31ਕਿਊ—4436 ਸਮੇਤ ਗ੍ਰਿਫਤਾਰ ਕਰਕੇ 40 ਨਸ਼ੀਲੀਆ ਗੋਲੀਆ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਦੋਸ਼ੀ ਦੇ ਵਿਰੁੱਧ
    ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਸਕੂਟਰੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
  2. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਬਲਵਿੰਦਰ ਸਿੰਘ ਉਰਫ ਕਾਲਾ
    ਪੁੱਤਰ ਨਛੱਤਰ ਸਿੰਘ ਵਾਸੀ ਭੈਣੀਬਾਘਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ
    ਪਾਰਟੀ ਵੱਲੋਂ ਰੇਡ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 1 ਚਾਲੂ ਭੱਠੀ, 550 ਲੀਟਰ ਲਾਹਣ ਅਤੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ
    ਕੀਤੀ ਗਈ।
  3. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਰਣਜੀਤ ਸਿੰਘ ਉਰਫ ਬੱਪਾ ਪੁੱਤਰ
    ਗੁਰਚਰਨ ਸਿੰਘ ਵਾਸੀ ਬਰਨ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ
    100 ਲੀਟਰ ਲਾਹਣ ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  4. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਹਰਬੰਸ ਸਿੰਘ ਪੁੱਤਰ ਲੀਲਾ ਸਿੰਘ
    ਵਾਸੀ ਖਿਆਲਾ ਕਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋਂ ਰੇਡ
    ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ।
  5. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਰਾਜੂ ਸਿੰਘ ਪੁੱਤਰ ਰਾਮਕਿਸ਼ਨ ਸਿੰਘ
    ਵਾਸੀ ਮੁਸਾਹਿਬਵਾਲਾ (ਹਰਿਆਣਾ),ਹਾਲ ਖੈਂਰਾ ਕਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ
    ਪਾਰਟੀ ਵੱਲੋ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।
  6. ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਕ੍ਰਿਸ਼ਨ ਸਿੰਘ ਪੁੱਤਰ ਬਚਨ ਸਿੰਘ ਵਾਸੀ ਮਾਨਸਾ ਨੂੰ
    ਗ੍ਰਿਫਤਾਰ ਕਰਕੇ 12 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ
    ਗਿਆ ਹੈ।
  7. ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਦਰਸ਼ਨ ਸਿੰਘ ਉਰਫ ਬਲਵਿੰਦਰ ਪੁੱਤਰ ਕੇਹਰ ਸਿੰਘ ਵਾਸੀ ਬਰੇਟਾ
    ਨੂੰ ਗ੍ਰਿਫਤਾਰ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ
    ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  8. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਬੋਘਾ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਅਚਾਨਕ ਨੂੰ ਗ੍ਰਿਫਤਾਰ ਕਰਕੇ
    9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  9. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਬਿੱਕਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਘੁਰਕਣੀ ਨੂੰ ਗ੍ਰਿਫਤਾਰ
    ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  10. ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਬੌਬੀ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਗ੍ਰਿਫਤਾਰ
    ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  11. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਾਖੇਵਾਲਾ ਨੂੰ
    ਗ੍ਰਿਫਤਾਰ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ
    ਗਿਆ ਹੈ।

ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ
ਮਾਨਸਾ ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here