*—ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 3 ਮੁਲਜਿਮ ਕੀਤੇ ਕਾਬੂ*

0
55

ਮਾਨਸਾ, 21—03—2022.

ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ ਦੀ
ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਸਰਚ ਕਰਵਾਈ ਜਾ ਰਹੀ ਹੈ, ਵੱਧ ਤੋਂ ਵੱਧ ਸੋਰਸ
ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬ ੰਦੀਆਂ ਅਸਰਦਾਰ ਢੰਗ ਨਾਲ ਕਰਕੇ ਬਰਾਮਦਗੀ ਕੀਤੀ ਗਈ
ਹੈ।

ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੁਖਰਾਜ ਸ਼ਰਮਾ ਪੁੱਤਰ ਰੂਪ ਚੰਦ ਵਾਸੀ
ਤਲਵੰਡੀ ਸਾਬੋ (ਜਿਲਾ ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋਂ 1200 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਜੋਲਮ ਬਰਾਮਦ
ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ
ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ
ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤ ੇ ਹੋਰ ਮੁਲਜਿਮ ਨਾਮਜਦ
ਕਰਕੇ ਮੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਕੇਸਰ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਨੂੰ ਕਾਬ ੂ ਕਰਕੇ 200
ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ
ਬੀਰੋਕੇ ਕਲਾਂ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਅਤ ੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਐਸ.ਐਸ.ਪੀ.
ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here