*—ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 4 ਮੁਲਜਿਮ ਕੀਤੇ ਕਾਬੂ*

0
54

ਮਾਨਸਾ, 28—03—2022(ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ ਦੀ
ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਸਰਚ ਕਰਵਾਈ ਜਾ ਰਹੀ ਹੈ, ਵੱਧ ਤੋਂ ਵੱਧ ਸੋਰਸ
ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬ ੰਦੀਆਂ ਅਸਰਦਾਰ ਢੰਗ ਨਾਲ ਕਰਕੇ ਬਰਾਮਦਗੀ ਕੀਤੀ ਗਈ
ਹੈ।

ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਨੂੰ ਕਾਬੂ
ਕਰਕੇ 21 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋਣ ਤੇ ਮੁਲਜਿਮ ਵਿਰੁੱਧ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼
ਰਜਿਸਟਰ ਕੀਤਾ ਗਿਆ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਉਰਫ ਬਿੱਟੂ ਪੁੱਤਰ ਅਜੈਬ ਸਿੰਘ ਵਾਸੀ
ਬਰੇਟਾ ਨੂੰ ਮੋਟਰਸਾਈਕਲ ਮਾਰਕਾ ਹੀਰੋ ਡੀਲਕਸ ਨੰ: ਪੀਬੀ.50ਬੀ—3657 ਸਮੇਤ ਕਾਬ ੂ ਕਰਕੇ ਉਸ ਪਾਸੋਂ 1 ਕਿਲੋਗ੍ਰਾਮ
ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼
ਕਰਵਾ ਕੇ ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ
ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ
ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ
ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਸੀ.ਆਈ.ੲ ੇ. ਸਟਾਫ ਮਾਨਸਾ ਦੀ ਪੁਲਿਸ
ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜੰਟਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਵਰੇ੍ਹ ਨੂੰ ਕਾਬ ੂ ਕਰਕੇ ਉਸ ਪਾਸੋਂ 50 ਲੀਟਰ
ਲਾਹਣ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਸੀ.ਆਈ.ਏ. ਸਟਾਫ
ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਰਸੀ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਲਖਮੀਰਵਾਲਾ ਵਿਰੁੱਧ
ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ
ਬਾਕੀ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਗੁਰਨੇ ਕਲਾਂ ਨੂੰ ਕਾਬੂ ਕਰਕੇ
22 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ,
ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ
ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS