ਮਾਨਸਾ, 01—04—2022(ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ ਦੀ
ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਸਰਚ ਕਰਵਾਈ ਜਾ ਰਹੀ ਹੈ, ਵੱਧ ਤੋਂ ਵੱਧ ਸੋਰਸ
ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤ ੇ ਗਸ਼ਤਾ/ਨਾਕਾਬ ੰਦੀਆਂ ਅਸਰਦਾਰ ਢੰਗ ਨਾਲ ਕਰਕੇ ਬਰਾਮਦਗੀ ਕਰਵਾਈ
ਜਾ ਰਹੀ ਹੈ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਧਰਮਪਾਲ ਪੁੱਤਰ ਰਾਮ ਪ੍ਰਤਾਪ ਵਾਸੀ ਕਾਹਨੇਵਾਲਾ ਨੂੰ ਕਾਬੂ
ਕਰਕੇ ਉਸ ਪਾਸੋਂ 400 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਰਦੂਲਗੜ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ
ਗੁਰਪਿਆਰ ਸਿੰਘ ਉਰਫ ਗੋਰੀ ਪੁੱਤਰ ਮੱਖਣ ਸਿੰਘ ਵਾਸੀ ਸਰਦੂਲਗੜ ਨੂੰ ਕਾਬ ੂ ਕਰਕੇ 3 ਗ੍ਰਾਮ ਹੈਰੋਇੰਨ (ਚਿੱਟਾ) ਦੀ
ਬਰਾਮਦਗੀ ਹੋਣ ਤੇ ਮੁਲਜਿਮ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ
3 ਨਸ਼ੀਲੀਆਂ ਸ਼ੀਸ਼ੀਆ ਮਾਰਕਾ ਓਨਰੈਕਸ ਦੀ ਬਰਾਮਦਗੀ ਕਰਕੇ ਮੁਲਜਿਮ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ
ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਮੁਲਜਿਮਾਂ ਦੇ ਬੈਕਵਾਰਡ ਅਤੇ
ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤ ੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ
ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ
ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਰੁਲਦੂ ਸਿੰਘ ਵਾਸੀ ਨੰਗਲ ਕਲਾਂ ਨੂੰ ਮੋਟਰਸਾਈਕਲ ਹੀਰੋ ਸਪਲੈਡਰ ਬਿਨਾ ਨੰਬਰੀ
ਸਮੇਤ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ, ਦੂਸਰੇ ਮੁਲਜਿਮ ਗੁਰਦੀਪ
ਸਿੰਘ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ
ਸਤਿਗੁਰ ਸਿੰਘ ਉਰਫ ਨਿੱਕਾ ਪੁੱਤਰ ਅਮਰਜੀਤ ਸਿੰਘ ਵਾਸੀ ਗੰਢੂ ਕਲਾਂ ਨੂੰ ਕਾਬ ੂ ਕਰਕੇ 2 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਜੀ ਵੱਲੋਂ
ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ
ਰੱਖਿਆ ਜਾ ਰਿਹਾ ਹੈ।