*— ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 7 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਗ੍ਰਿਫਤਾਰ*

0
41

ਮਾਨਸਾ, 01—02—2022  (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋਣਾ ਦੇ ਮੱਦੇਨਜ਼ਰ ਨਸਿ਼ਆ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮਨਜਿੰਦਰ ਸਿੰਘ ਉਰਫ ਪਪਨੀ ਪੁੱਤਰ ਕੌਰ
ਸਿੰਘ ਅਤ ੇ ਜਗਸੀਰ ਸਿੰਘ ਉਰਫ ਜੱਗੀ ਪੁੱਤਰ ਹਰਦੇਵ ਸਿੰਘ ਵਾਸੀਅਨ ਝੁਨੀਰ ਨੂੰ ਕਾਬੂ ਕਰਕੇ 900 ਨਸ਼ੀਲੀਆਂ ਗੋਲੀਆਂ
ਮਾਰਕਾ ਅਲਪ੍ਰਾਜੋਲਮ ਦੀ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ
ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਪੁਲਿਸ ਚੌਕੀ ਨਰਿੰਦਰਪੁਰਾ (ਥਾਣਾ ਸਦਰ ਮਾਨਸਾ) ਦੀ ਪੁਲਿਸ ਪਾਰਟੀ
ਵੱਲੋਂ ਪੈਦਲ ਗਸ਼ਤ ਵਾ ਸਰਚ ਦੌਰਾਨ ਪਿੰਡ ਨਰਿੰਦਰਪੁਰਾ ਦੇ ਮੁਰਦਘਾਟ ਵਿੱਚੋ ਇੱਕ ਗੱਟਾ ਪਲਾਸਟਿਕ ਲਾਵਾਰਸ ਪਿਆ
ਮਿਲਿਆ। ਜਿਸਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਵਿੱਚੋ 7 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ
ਨਾਮਲੂਮ ਮੁਲਜਿਮ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ
ਹੈ। ਮੁਲਜਿਮ ਨੂੰ ਟਰੇਸ ਕਰਕੇ ਨਾਮਜਦ ਕਰਕੇ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ
ਵੀਰਪਾਲ ਕੌਰ ਉਰਫ ਗੀਤਾ ਰਾਣੀ ਪਤਨੀ ਮਹਿੰਦਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀਆਂ


ਗੋਲੀਆਂ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ
ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ
ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਗੁਰਪਿਆਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 9 ਨਸ਼ੀਲੀਆਂ ਸੀਸ਼ੀਆਂ
ਮਾਰਕਾ ਓਮਰੈਕਸ ਬਰਾਮਦ ਕੀਤੀਆਂ ਗਈਆ, ਜਿਸਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ
ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ
ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ
ਪ੍ਰਗਤੀ ਕੀਤੀ ਜਾਵੇਗੀ।

ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ
ਆਧਾਰ ਤੇ ਬਲਵੀਰ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਕੁਲਰੀਆ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ
ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ
ਆਧਾਰ ਤੇ ਸੁਰਜੀਤ ਸਿੰਘ ਪੁੱਤਰ ਹਰਨ ੇਕ ਸਿੰਘ ਵਾਸੀ ਬੁਰਜ ਝੱਬਰ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ
ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ
ਨੇ ਰਾਮੇਸ਼ ਕੁਮਾਰ ਉਰਫ ਮੇਸੀ ਪੁੱਤਰ ਰੌਸ਼ਨ ਲਾਲ ਵਾਸੀ ਬੁਢਲਾਡਾ ਨੂੰ ਕਾਬ ੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS