*ਮਾਨਸਾ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਨੂੰ ਕਾਬੂ ਕਰਕੇ ਚੋਰੀ ਕੀਤਾ ਮੋਟਰਸਾਈਕਲ ਕਰਾਇਆ ਬਰਾਮਦ*

0
110

ਮਾਨਸਾ 20—04—2022. (ਸਾਰਾ ਯਹਾਂ/ ਜੋਨੀ ਜਿੰਦਲ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ ਇੱਕ ਮੁਲਜਿਮ
ਅਰਸ਼ਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸੈਦੇਵਾਲਾ ਨੂੰ ਕਾਬ ੂ ਕੀਤਾ ਹੈ। ਜਿਸ ਪਾਸੋ ਚੋਰੀ ਦਾ ਮੋਟਰਸਾਈਕਲ
ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਬਰਾਮਦ ਮੋਟਰਸਾਈਕਲ ਦੀ ਕੁੱਲ ਕੀਮਤ ਕਰੀਬ 42
ਹਜਾਰ ਰੁਪੲ ੇ ਬਣਦੀ ਹੈ।

ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਕਿ ਮਿਤੀ
18—04—2022 ਨੂੰ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਸ ਮੁਦੱਈ ਪਰਮਜੀਤ ਸਿੰਘ ਪੁੱਤਰ ਬਾਬ ੂ ਸਿੰਘ ਵਾਸੀ
ਅਹਿਮਦਪੁਰ ਨੇ ਆਪਣਾ ਬਿਆਨ ਲਿਖਾਇਆ ਕਿ ਮਿਤੀ 16—04—2022 ਨੂੰ ਘਰ ਦੇ ਗੇਟ ਅੱਗੋ ਉਸਦਾ
ਮੋਟਰਸਾਈਕਲ ਹੀਰੋ ਸਪਲੈਂਡਰ ਨੰ: ਪੀਬੀ.31ਐਸ—0524 ਚੋਰੀ ਹੋ ਗਿਆ ਸੀ। ਜਿਸਦੇ ਬਿਆਨ ਪਰ ਮੁਕੱਦਮਾ
ਨੰਬਰ 99 ਮਿਤੀ 18—04—2022 ਅ/ਧ 379,411 ਹਿੰ:ਦੰ: ਥਾਣਾ ਸਿਟੀ ਬੁਢਲਾਡਾ ਦਰਜ਼ ਰਜਿਸਟਰ ਕੀਤਾ
ਗਿਆ। ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਦੀ ਅਗਵਾਈ ਹੇਠ ਸ:ਥ: ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ
ਤ ੁਰੰਤ ਕਾਰਵਾਈ ਕਰਦੇ ਹੋੲ ੇ ਇੱਕ ਮੁਲਜਿਮ ਅਰਸ਼ਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸੈਦੇਵਾਲਾ ਨੂੰ ਕਾਬ ੂ
ਕੀਤਾ। ਜਿਸ ਪਾਸੋਂ ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਨੰ: ਪੀਬੀ.31ਐਸ—0524 ਬਰਾਮਦ ਕੀਤਾ ਗਿਆ ਹੈ।
ਰਹਿੰਦੇ ਮੁਲਜਿਮਾਂ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਹਨਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰਕੇ ਹੋਰ
ਬਰਾਮਦਗੀ ਕਰਵਾਈ ਜਾਵੇਗੀ।

ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ
ਹੈ। ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਚੋਰੀ ਦਾ ਧੰਦਾ ਕਦੋ ਤੋਂ ਚਲਾਇਆ
ਹੋਇਆ ਸੀ ਅਤੇ ਇਹਨਾਂ ਨੇ ਚ ੋਰੀ ਦੀਆ ਹੋਰ ਕਿੰਨੀਆ ਵਾਰਦਾਤਾਂ ਕੀਤੀਆ ਹਨ। ਜਿਹਨਾਂ ਦੀ ਪੁੱਛਗਿੱਛ ਉਪਰੰਤ
ਚੋਰੀ ਦੀਆ ਹੋਰ ਅਨਟਰੇਸ ਵਾਰਦਾਤਾਂ/ਕੇਸ ਟਰੇਸ ਹੋਣ ਦੀ ਸੰਭਾਵਨਾ ਹੈ।

NO COMMENTS