!! ਮਾਨਸਾ ਪੁਲਿਸ ਵੱਲੋਂ ਸ.ਹਿਰੀ ਏਰੀਆ/ਕਸਬਿਆਂ ਅੰਦਰ ਡਰੋਨਾ ਰਾਹੀ ਰੱਖੀ ਜਾ ਰਹੀ ਹੈ ਨਿਗਰਾਨੀ !!

0
151

ਕਰਫਿਊ ਦੀ ਪਾਲਣਾ ਕਰਕੇ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਪਬਲਿਕ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ !!

ਕਰਫਿਊ ਦੌਰਾਨ ਪਬਲਿਕ ਨੂੰ ਜਰੂਰੀ ਵਸਤਾਂ ਅਤੇ ਜਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਬਣਾਇਆ ਜਾ ਰਿਹਾ ਯਕੀਨੀ !!

ਮਾਨਸਾ, 06 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਡਾ:ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਰਾਹੀ ਦੱਸਿਆ ਗਿਆ ਕਿ ਨੋਵਲ ਕੋਰੋਨਾ ਵਾਇਰਸ (ਙ+ੜ੦ਣ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ| ਮਹਿਕਮਾ ਪੁਲਿਸ ਵੱਲੋਂ ਪਬਲਿਕ ਦੀ ਸੁਰੱਖਿਆਂ ਲਈ ਅਤੇ ਕਾਨੂੰਨ ਦੀ ਸਖਤੀ ਨਾਲ ਪਾਲਣਾ ਯਕੀਨੀ ਬਨਾਉਣ ਲਈ ਫਲੈਗ ਮਾਰਚ/ਰੋਡ ਮਾਰਚ ਅਤੇ ਨਾਕਾਬੰਦੀਆਂ ਅਸਰਦਾਰ ਢੰਗ ਨਾਲ ਲਗਾਤਾਰ ਜਾਰੀ ਹਨ| ਪ੍ਰਸਾਸ.ਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜਬੂਤ ਕਰਨ ਲਈ ਪਹਿਲੇ ਪੜਾਅ ਅਧੀਨ ਕੁੱਲ 7 ਡਰੋਨ (4/ਸ.ਹਿਰ ਮਾਨਸਾ, 1/ਬੁਢਲਾਡਾ, 1/ਝੁਨੀਰ, 1/ਸਰਦੂਲਗੜ) ਮੁਹੱਈਆ ਕਰਵਾਏ ਗਏ ਹਨ, ਜਿਹਨਾਂ ਦੀ ਵਰਤੋਂ ਕਰਕੇ ਸ.ਹਿਰੀ ਏਰੀਆ ਅਤੇ ਕਸਬਿਆਂ ਅੰਦਰ ਨਿਗਰਾਨੀ ਰੱਖੀ ਜਾ ਰਹੀ ਹੈ|  ਪੁਲਿਸ ਵੱਲੋਂ ਲਾਊਡ ਸਪੀਕਰਾਂ ਰਾਹੀ ਪਬਲਿਕ ਨੂੰ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਾਵਧਾਨੀਆਂ ਦੀ ਵਰਤੋਂ ਕਰਕੇ ਇਸ ਵਾਇਰਸ ਤੋਂ ਬਚਾਅ ਕਰਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ| ਜਿਲਾ ਅੰਦਰ ਪਬਲਿਕ ਨੂੰ ਕੋਈ ਔੌਕੜ ਪੇਸ. ਨਾ ਆਵੇ, ਇਸ ਗੱਲ ਨੂੰ ਯਕੀਨੀ ਬਨਾਉਣ ਲਈ ਪੁਲਿਸ ਪ੍ਰਸਾਸ.ਨ ਵੱਲੋਂ ਜਰੂਰੀ ਵਸਤਾਂ ਅਤੇ ਜਰੂਰੀ ਸੇਵਾਵਾਂ ਨੂੰ ਲੋੜਵੰਦਾਂ ਪਾਸ ਘਰੋ ਘਰੀ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ  ਬਣਾਇਆ ਜਾ ਰਿਹਾ ਹੈ| ਪੰਚਾਇਤਾਂ ਅਤੇ ਸਮਾਜਸੇਵੀ ਸੰਸਥਾਵਾਂ ਦੀ ਮੱਦਦ ਨਾਲ ਗਰੀਬਾਂ/ਮਜਦੂਰਾਂ/ਬੇਸਹਾਰਾ ਵਿਆਕਤੀਆਂ ਲਈ ਭੋਜਨ ਤੇ ਰੋਜਾਨਾਂ ਵਰਤੋਂ ਵਾਲਾ ਸਮਾਨ ਵੀ ਘਰ ਘਰ ਜਾ ਕੇ ਜਰੂਰਤਮੰਦਾਂ ਨੂੰ ਮੁਫਤ ਵੰਡਿਆਂ ਜਾ ਰਿਹਾ ਹੈ| ਪ੍ਰਸਾਸ.ਨ ਵੱਲੋਂ ਵੀ ਵਾਇਰਸ ਦੀ ਰੋਕਥਾਮ ਸਬੰਧੀ ਜਨਤਕ ਥਾਵਾਂ, ਬਾਜ.ਾਰ, ਭੀੜ^ਭੁੜੱਕੇ ਵਾਲੀਆ ਥਾਵਾਂ ਨੂੰ ਦਵਾਈ ਦਾ ਛਿੜਕਾ ਕਰਵਾ ਕੇ ਸੈਨੀਟਾਈਜ ਕਰਵਾਉਣ ਦੀ ਮੁਹਿੰਮ ਜਾਰੀ ਹੈ|


 ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਆਮ ਪਬਲਿਕ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਪੁਲਿਸ ਪ੍ਰਸਾਸ.ਨ, ਮਾਨਸਾ ਜਿਲਾ ਦੇ ਵਾਸੀਆਂ ਦੀ ਰਖਵਾਲੀ ਲਈ ਅਤੇ ਕਾਨੂੰਨ ਵਿਵਸਥਾਂ ਨੂੰ ਬਰਕਰਾਰ ਰੱਖਣ ਵਿੱਚ ਪੂਰੀ ਤਰਾ ਵਚਨਬੱਧ ਹੈ| ਜਿਲਾ ਵਿਖੇ ਲਗਾਏ ਗਏ ਕਰਫਿਊ ਦੀ ਉਲੰਘਣਾਂ ਸਬੰਧੀ ਮਿਤੀ 23^03^2020 ਤੋਂ ਅੱਜ ਤੱਕ ਅ/ਧ 269,188 ਹਿੰ:ਦੰ: ਤਹਿਤ 71 ਮੁਕੱਦਮੇ ਦਰਜ ਕਰਕੇ 159 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ 25 ਵਹੀਕਲਾਂ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ| ਇਸੇ ਤਰਾ ਅ/ਧ 207 ਮੋਟਰ ਵਹੀਕਲ ਐਕਟ ਤਹਿਤ ਅੱਜ ਤੱਕ ਕੁੱਲ 188 ਵਹੀਕਲਾਂ ਨੂੰ ਬੰਦ ਕੀਤਾ ਗਿਆ ਹੈ|


……………………………………………………………………………………………..

LEAVE A REPLY

Please enter your comment!
Please enter your name here