ਮਾਨਸਾ, 26-11-2020:(ਸਾਰਾ ਯਹਾ / ਮੁੱਖ ਸੰਪਾਦਕ)ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਬਲਜਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਬੀਰੂਵਾਲਾ ਗੂੜਾ ਜਿਲਾ ਸਿਰਸਾ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋੋਂ 5 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮਾਲ ਮੁਕੱਦਮਾ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਸਨੇ ਇਹ ਭੁੱਕੀ ਚੂਰਾਪੋਸਤ 2500/-ਰੁਪਏ ਪ੍ਰਤੀ ਕਿਲੋੋਗ੍ਰਾਮ ਦੇ ਹਿਸਾਬ ਨਾਲ ਮੁੱਲ ਲਿਆਂਦੀ ਸੀ ਅਤੇ ਅੱਗੇ 4000/-ਰੁਪਏ ਪ੍ਰਤੀ ਕਿਲੋੋਗ੍ਰਾਮ ਦੇ ਹਿਸਾਬ ਨਾਲ ਵੇਚਣੀ ਸੀ। ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਨੇ ਬਲਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਮੀਰਪੁਰ ਖੁਰਦ ਨੂੰ ਮੋੋਟਰਸਾਈਕਲ ਮਾਰਕਾ ਹੀਰੋੋ ਨੰ:ਪੀਬੀ.51ਬੀ-7006 ਸਮੇਤ ਕਾਬੂ ਕਰਕੇ ਉਸ ਪਾਸੋੋਂ 85 ਗ੍ਰਾਮ ਗਾਂਜਾ ਬਰਾਮਦ ਹੋੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮਾਲ ਮੁਕੱਦਮਾ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ ਕਿੱਥੋੋਂ, ਕਿਸ ਪਾਸੋੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਣਾ ਸੀ, ਜਿਹਨਾਂ ਦੇ ਅਗਲੇ ਤੇ ਪਿਛਲੇ ਲਿੰਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਹੋੋਰ ਬਰਾਮਦਗੀ ਕਰਵਾਈ ਜਾਵੇਗੀ।
ਇਸੇ ਤਰਾ ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅੰਮ੍ਰਿਤ ਸਿੰਘ ਪੁੱਤਰ ਭਗਵਾਨ ਵਾਸੀ ਰਾਮਪੁਰ ਮੰਡੇਰ ਵਿਰੁੱਧ ਥਾਣਾ ਬੋੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਗਈ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮਲਕੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਧਿੰਗਾਣਾ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮਾਲ ਮੁਕੱਦਮਾ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।