ਮਾਨਸਾ, 10—08—2021 (ਸਾਰਾ ਯਹਾਂ/ਮੁੱਖ ਸੰਪਾਦਕ) :ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ
ਗਸ਼ਤਾ ਕੱਢ ਕੇ ਅਤ ੇ ਢੁੱਕਵੀਆ ਥਾਵਾਂ ਤੇ ਦਿਨ/ਰਾਤ ਦੇ ਨਾਕ ੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਅਤੇ ਸ਼ੱਕੀ ਵਹੀਕਲਾਂ
ਦੀ ਚੈਕਿੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਸਿ਼ਆਂ ਦਾ ਧੰਦਾ ਕਰਨ ਵਾਲੇ 11 ਮੁਲਜਿਮਾਂ
ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ 9 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਨਸਿ਼ਆਂ ਦੀ ਬਰਾਮਦਗੀ ਕਰਵਾਉਣ ਵਿੱਚ
ਸਫਲਤਾਂ ਹਾਸਲ ਕੀਤੀ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਵੀਰ ਸਿੰਘ ਉਰਫ ਸੱਤੂ ਪੁੱਤਰ ਅਜੈਬ ਸਿੰਘ
ਵਾਸੀ ਮਾਨਸਾ ਨੂੰ ਕਾਬ ੂ ਕਰਕੇ ਉਸ ਪਾਸੋਂ 17 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਿਟੀ—1
ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ
ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਕ੍ਰਿਸ਼ਨ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਮਾਨਸਾ ਨੂੰ
ਮੋਟਰਸਾਈਕਲ ਹੀਰੋ ਸਪਲੈਂਡਰ ਨੰਬਰੀ ਪੀਬੀ.03ਏਕਿਊ—2755 ਸਮੇਤ ਕਾਬੂ ਕਰਕੇ 15 ਗ੍ਰਾਮ ਹੈਰੋਇੰਨ (ਚਿੱਟਾ)
ਬਰਾਮਦ ਕਰਕੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ
ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਅਰਜਨ ਗਰਗ ਪੁੱਤਰ
ਭਾਰਤ ਭੂਸ਼ਨ ਵਾਸੀ ਭੀਖੀ ਨੂੰ ਕਾਬ ੂ ਕਰਕੇ 50 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ
ਨਾਲ ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ
ਪ੍ਰਗਤੀ ਕੀਤੀ ਜਾਵੇਗੀ।
ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਅੰਗਰੇਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਦਾਨ ੇਵਾਲਾ, ਸ਼ਗਨਦੀਪ
ਸਿੰਘ ਪੁੱਤਰ ਨਾਜਰ ਸਿੰਘ ਅਤ ੇ ਕੁਲਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਅਨ ਮੀਰਪੁਰ ਕਲਾਂ ਨੂੰ ਜੈਨ ਕਾਰ ਨੰ:
ਐਚ.ਆਰ.07ਜੀ—7941 ਸਮੇਤ ਕਾਬ ੂ ਕਰਕੇ 144 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ
ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਅਜੇ
ਪੁੱਤਰ ਓਮ ਪ੍ਰਕਾਸ਼ ਵਾਸੀ ਬੁਢਲਾਡਾ ਨੂੰ ਮੋਟਰਸਾਈਕਲ ਡਿਸਕਵਰ ਨੰ: ਪੀਬੀ.31ਐਚ—6296 ਸਮੇਤ ਕਾਬ ੂ ਕਰਕੇ 120
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌ ਼ਕੀਨ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ
ਪਾਰਟੀ ਨੇ ਦਾਰਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਾਨਸਾ ਨੂੰ ਕਾਬ ੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ
ਗਈ।
ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ
ਅਕਲੀਆਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 100 ਲੀਟਰ
ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਉਰਫ ਸੂਬਾ ਪੁੱਤਰ
ਜਰਨੈਲ ਸਿੰਘ ਵਾਸੀ ਜੋਗਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ
50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਰੱਲਾ ਨੂੰ
ਕਾਬ ੂ ਕਰਕੇ 50 ਲੀਟਰ ਲਾਹਣ ਅਤ ੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਐਸ.ਐਸ.ਪੀ. ਮਾਨਸਾ ਡਾ.
ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮ ੁਹਿੰਮ ਨੂੰ
ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ