*ਮਾਨਸਾ ਪੁਲੀਸ ਵੱਲੋਂ ਨਸਿ਼ਆਂ ਵਿਰੁੱਧ 10 ਮੁਕੱਦਮੇ ਦਰਜ਼ ਕਰਕੇ 12 ਮੁਲਜਿਮਾਂ ਨੂੰ ਕੀਤਾ ਕਾਬੂ*

0
75

ਮਾਨਸਾ, 12—08—2021(ਸਾਰਾ ਯਹਾਂ /ਬੀਰਬਲ ਧਾਲੀਵਾਲ) : ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਗਸ਼ਤਾ ਕੱਢ ਕੇ ਅਤੇ
ਢੁੱਕਵੀਆ ਥਾਵਾਂ ਤੇ ਦਿਨ/ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਮਾਨਸਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਸਿ਼ਆਂ ਦਾ ਧੰਦਾ ਕਰਨ ਵਾਲੇ 12 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 10 ਮੁਕੱਦਮੇ
ਦਰਜ਼ ਰਜਿਸਟਰ ਕਰਵਾ ਕੇ ਨਸਿ਼ਆਂ ਦੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮਨਦੀਪ ਸਿੰਘ ਉਰਫ ਮੀਤਾ ਪੁੱਤਰ ਘਸੀਟਾ ਸਿੰਘ ਵਾਸੀ ਸੈਦੇਵਾਲਾ
ਨੂੰ ਮੋਟਰਸਾਈਕਲ ਹੀਰੋਹਾਂਡਾ ਸਪਲ ੈਂਡਰ ਨ ੰ:ਜੇ.ਐਚ.02ਸੀ—3185 ਸਮੇਤ ਕਾਬੂ ਕਰਕੇ ਉਸ ਪਾਸੋਂ 2000 ਨਸ਼ੀਲੀਆਂ ਗੋਲੀਆਂ ਮਾਰਕਾ


ਟਰਾਮਾਡੋਲ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ
ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ
ਪੁੱਤਰ ਹਰਨੇਕ ਸਿੰਘ ਵਾਸੀ ਲੌਗੌਵਾਲ ਅਤੇ ਗੁਰਜੀਵਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਫਲੇੜਾ (ਸੰਗਰੂਰ) ਨੂੰ ਕਾਬੂ ਕਰਕੇ ਉਹਨਾਂ
ਪਾਸੋਂ 180 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬੋਹਾ ਦੀ
ਪੁਲਿਸ ਪਾਰਟੀ ਨੇ ਸੁਖਦੀਪ ਸਿੰਘ ਉਰਫ ਬੱਬੂ ਪੁੱਤਰ ਹਰਬੰਸ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ ਉਸ ਪਾਸੋਂ 190 ਨਸ਼ੀਲੀਆਂ
ਗੋਲੀਆਂ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਦੀਪਕ ਕੁਮਾਰ ਉਰਫ ਦੀਪਾ ਪੁੱਤਰ ਰਿਸ਼ੀ ਕੁਮਾਰ
ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 2 ਨਸ਼ੀਲੀਆਂ ਸੀਸ਼ੀਆ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸਦੇ ਵਿਰੁੱਧ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ—1
ਮਾਨਸਾ ਦੀ ਪੁਲਿਸ ਪਾਰਟੀ ਨੇ ਰਮਨ ਗਰਗ ਉਰਫ ਦੀਪੂ ਪੁੱਤਰ ਕ੍ਰਿਸ਼ਨ ਚੰਦ ਵਾਸੀ ਮਾਨਸਾ ਨੂੰ ਮੋਟਰਸਾਈਕਲ ਹੀਰੋ ਸੀ.ਡੀ. ਡਾਨ
ਨੰਬਰੀ ਪੀਬੀ.31ਡੀ—2680 ਸਮੇਤ ਕਾਬੂ ਕਰਕੇ 10 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕਰਕੇ ਮੁਲਜਿਮ ਦੇ ਵਿਰੁੱਧ ਮੁਕੱਦਮਾ ਦਰਜ ਼
ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ
ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ ਪ੍ਰਗਤੀ ਕੀਤੀ
ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਨਿਰਮਲ
ਸਿੰਘ ਉਰਫ ਸੰਮੀ ਪੁੱਤਰ ਲਹੌਰੀ ਸਿੰਘ ਵਾਸੀ ਸਰਦੂਲਗੜ ਅਤੇ ਦਿਲਾਵਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਸਿਕੰਦਰਪੁਰਾ (ਹਰਿਆਣਾ)
ਨੂੰ ਆਟੋ ਰਿਕਸ਼ਾ ਨੰ: ਐਚ.ਆਰ.57ਏ—6992 ਅਤੇ ਮੋਟਰਸਾਈਕਲ ਨੰ:ਪੀਬੀ.31ਆਰ—6749 ਸਮੇਤ ਕਾਬੂ ਕਰਕੇ 65 ਬੋਤਲਾਂ
ਸਰਾਬ ਨਜਾਇਜ ਬਰਾਮਦ ਕਰਕੇ ਬਰਾਮਦ ਮਾਲ ਅਤੇ ਵਹੀਕਲਾਂ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬੋਹਾ ਦੀ ਪੁਲਿਸ
ਪਾਰਟੀ ਨੇ ਮਨਦੀਪ ਸਿੰਘ ਉਰਫ ਨਿੱਕਾ ਪੁੱਤਰ ਮਿੱਠੂ ਸਿੰਘ ਵਾਸੀ ਕਾਸਮਪੁਰ ਛੀਨਾ ਨੂੰ ਮਾਰਤੂੀ ਕਾਰ ਨੰ: ਪੀਬੀ.13ਐਮ—3316
ਸਮੇਤ ਕਾਬੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਰਦੂਲਗੜ ਦੀ ਹੀ
ਪੁਲਿਸ ਪਾਰਟੀ ਨੇ ਸਤਨਾਮ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਝੰਡਾ ਕਲਾਂ ਨੂੰ ਕਾਬੂ ਕਰਕੇ 25 ਬੋਤਲਾਂ ਸ਼ਰਾਬ ਨਜਾਇਜ ਬਰਾਮਦ
ਕੀਤੀ ਗਈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਭੋਲਾ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਰੱਲੀ ਵਿਰੁੱਧ
ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ
ਬਰੇਟਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਦਮਨਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਰੱਲੀ ਨੂੰ ਕਾਬੂ ਕਰਕੇ 50
ਲੀਟਰ ਲਾਹਣ ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮ ੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here