*ਮਾਨਸਾ ਪੁਲੀਸ ਵੱਲੋਂ 14 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਅਤੇ ਨਸਿ਼ਆਂ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 4 ਮੁਲਜਿਮਾਂ ਨੂੰ ਕੀਤਾ ਕਾਬੂ*

0
77

ਮਾਨਸਾ,11—05—2021(ਸਾਰਾ ਯਹਾਂ/ਜੋਨੀ ਜਿੰਦਲ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸੁਰਜੀਤ
ਸਿੰਘ ਵਾਸੀ ਫੁੱਲੂਵਾਲਾ ਡੋਗਰਾ ਨੂੰ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ ਬਿਨਾ ਨੰਬਰੀ ਸਮੇਤ ਕਾਬ ੂ ਕਰਕੇ ਉਸ
ਪਾਸੋਂ 14 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ
ਹੈ। ਇਸੇ ਤਰਾ ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਰਾਣੀ ਕੌਰ ਪਤਨੀ ਚਿਮਨ ਲਾਲ ਵਾਸੀ ਭੀਖੀ ਨੂੰ ਕਾਬੂ ਕਰਕੇ
ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਂਮਾਡੋਲ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ
ਕੀਤੀ ਜਾਵੇਗੀ।
ਆਬਕਾਰੀ ਐਕਟ:
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਗੁਰਮੀਤ ਸਿੰਘ ਪੁੱਤਰ ਭਜਨ
ਸਿੰਘ ਵਾਸੀ ਆਹਲੂਪੁਰ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜਗਤਾਰ ਸਿੰਘ ਉਰਫ ਜੱਗਾ
ਪੁੱਤਰ ਛੀਨਾ ਸਿੰਘ ਵਾਸੀ ਸੈਦੇਵਾਲਾ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼
ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 25 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਦੀ
ਗ੍ਰਿਫਤਾਰੀ ਬਾਕੀ ਹੈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਨੈਬ ਸਿੰਘ ਪੁੱਤਰ ਰਾਮ ਸਿੰਘ ਅਤੇ
ਬਲਵੀਰ ਸਿੰਘ ਉਰਫ ਬੀਰਾ ਪੁੱਤਰ ਵਿਸਾਖਾ ਸਿੰਘ ਵਾਸੀਅਨ ਭਾਵਾ ਨੂੰ ਮੋਟਰਸਾਈਕਲ ਬਜਾਜ ਸੀਟੀ.100
ਨੰ:ਪੀਬੀ.31ਆਰ—6029 ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਜਿਹਨਾਂ
ਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here