*ਮਾਨਸਾ ਬਲਾਕ ਦੇ ਪਿੰਡ ਕੋਟਲੀ ਕਲਾਂ ਵਿੱਚ ਨਵੀਂ ਕਮੇਟੀ ਗਠਿਤ*

0
45

ਮਾਨਸਾ 23 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀ ਬਾਘਾ ਦੀ ਅਗਵਾਈ ਹੇਠ ਪਿੰਡ ਕੋਟਲੀ ਕਲਾਂ ਅਤੇ ਖਿਆਲਾ ਕਲਾਂ ਵਿੱਚ ਮੀਟਿੰਗ ਕਰਵਾਈ ਗਈ । ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਨੇ ਸ਼ਮੂਲੀਅਤ ਕੀਤੀ । ਮੀਟਿੰਗ ਵਿੱਚ ਪਿਛਲੇ ਡੇਢ ਸਾਲ ਤੋਂ ਚੱਲ ਰਹੇ ਪਿੰਡ ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਦੇ ਜ਼ਮੀਨੀ ਮਸਲੇ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ । ਇਕੱਠ ਵੱਲੋਂ ਮੌਕੇ ਤੇ ਪਿੰਡ ਕੋਟਲੀ ਕਲਾਂ ਦੀ ਨਵੀਂ ਕਮੇਟੀ ਗਠਿਤ ਕੀਤੀ ਗਈ । ਚੁਣੀ ਗਈ ਕਮੇਟੀ ਦੇ ਪ੍ਰਧਾਨ ਰਾਵਲ ਸਿੰਘ, ਜਨਰਲ ਸਕੱਤਰ ਅਜੈਬ ਸਿੰਘ, ਖਜਾਨਚੀ ਨੀਟਾ ਸਿੰਘ, ਸੀਨੀਅਰ ਮੀਤ ਪ੍ਰਧਾਨ ਜੈਲਾ ਸਿੰਘ, ਮੀਤ ਪ੍ਰਧਾਨ ਲਸ਼ਮਣ ਸਿੰਘ, ਪ੍ਰਚਾਰ ਸਕੱਤਰ ਹਰਕੀਰਤ ਸਿੰਘ, ਜਥੇਬੰਦਕ ਸਕੱਤਰ ਪ੍ਰਕਾਸ਼ ਸ਼ਰਮਾ ਅਤੇ ਕਮੇਟੀ ਮੈਂਬਰ ਕਾਲਾ ਸਿੰਘ, ਰਮਨਜੀਤ ਨੀਟੂ, ਨਛੱਤਰ ਸਿੰਘ, ਸਿਕੰਦਰ ਸਿੰਘ, ਬੋਘਾ ਸਿੰਘ, ਬੂਟਾ ਸਿੰਘ, ਦੁੱਲਾ ਸਿੰਘ, ਲਛਮਣ ਸਿੰਘ, ਸੁਖਵਿੰਦਰ ਸਿੰਘ, ਨੈਬ ਸਿੰਘ, ਬਲਦੇਵ ਸਿੰਘ, ਭੋਲਾ ਸਿੰਘ ਅਤੇ ਜਸਵੰਤ ਸਿੰਘ ਚੁਣੇ ਗਏ । ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਕੁਲਰੀਆਂ ਦੇ ਕਾਸ਼ਤਕਾਰ ਕਿਸਾਨਾਂ ਨੂੰ ਇਨਸਾਫ਼ ਦਵਾਉਣ ਲਈ 26 ਤਰੀਕ ਨੂੰ ਪਿੰਡ ਕੁੱਲਰੀਆਂ ਦੀ ਦਾਣਾ ਮੰਡੀ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਜਾਵੇਗਾ । ਉਹਨਾਂ ਚੁਣੇ ਗਏ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ । ਇਸ ਮੌਕੇ ਵਿਸ਼ੇਸ਼ ਤੌਰ ਤੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ, ਲਖਵੀਰ ਸਿੰਘ ਅਕਲੀਆ ਅਤੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸ਼ਰਮਾਂ ਅਤੇ ਜਗਦੇਵ ਸਿੰਘ ਕੋਟਲੀ ਆਦਿ ਮੌਜੂਦ ਰਹੇ । 

NO COMMENTS