*ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ, ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ*

0
59

ਮਾਨਸਾ, 07 ਜੂਨ-  (ਸਾਰਾ ਯਹਾਂ/ ਬੀਰਬਲ ਧਾਲੀਵਾਲ) : ਦੁਨੀਆਂ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਗਰੋਂ ਬਹੁਤ ਸਾਰੇ ਲੋਕਾਂ ਵੱਲੋਂ ਸੋਗ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਦੀ ਮੌਤ ਮਗਰੋਂ ਹਰ ਕਿਸੇ ਵੱਲੋਂ ਉਨ੍ਹਾਂ ਦੀ ਹਵੇਲੀ ਪਹੁੰਚ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਸ ਮਾਮਲੇ ਵਿੱਚ ਹੁਣ ਵਕੀਲਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਹੈ ਕਿ ਮੂਸੇਵਲਾ ਦੇ ਪਰਿਵਾਰ ਤੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ ਵਕੀਲਾਂ ਨੇ ਦੋਸ਼ੀਆਂ ਨੂੰ ਲੈ ਕੇ ਵੀ ਕੜੀ ਪ੍ਰਤੀਕਿਰਿਆ ਦਿੱਤੀ ਹੈ।

ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਕਿ ਅਸੀਂ ਪ੍ਰਸਤਾਵ ਪੇਸ਼ ਕੀਤਾ ਹੈ ਕਿ ਕੋਈ ਵੀ ਵਕੀਲ ਇਸ ਮਾਮਲੇ ਵਿੱਚ ਦੋਸ਼ੀਆਂ ਦੀ ਪੈਰਵਾਈ ਨਹੀਂ ਕਰੇਗਾ। ਵਕੀਲਾਂ ਦਾ ਇੱਕ ਪੈਨਲ ਸਿੱਧੂ ਦੇ ਪਰਿਵਾਰ ਦੀ ਮੁਫ਼ਤ ਵਿੱਚ ਕਾਨੂੰਨੀ ਮਦਦ ਕਰੇਗਾ। ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ ਹੈ ।

NO COMMENTS