*ਮਾਨਸਾ ਰੈਲੀ ਤੋਂ ਬਾਅਦ ਪਿੰਡ ਅਕਲੀਆ ਵਿੱਚ ਵੀ ਸਿੱਧੂ ਮੂਸੇਵਾਲਾ ਦਾ ਹੋਇਆ ਵਿਰੋਧ*

0
173

ਮਾਨਸਾ  13,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):ਪੰਜਾਬ  ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।ਜਿਸ ਨੂੰ ਲੈ ਕੇ ਸਾਰੀਆਂ ਹੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਜ਼ਿਲ੍ਹਾ ਮਾਨਸਾ ਵਿੱਚ ਪਿਛਲੇ ਦਿਨੀਂ ਕਾਂਗਰਸ ਦੀ ਇਕ ਵੱਡੀ ਰੈਲੀ ਹੋਈ ਇਸ ਵਿੱਚ ਸਿੱਧੂ ਮੂਸੇ ਵਾਲੇ ਦਾ ਕੁਝ ਲੋਕਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸਿੱਧੂ ਮੂਸੇ ਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਉਸੇ ਸਮੇਂ ਤੋਂ ਉਨ੍ਹਾਂ ਦਾ ਵਿਰੋਧ ਹੋਰ  ਹੋ ਰਿਹਾ ਹੈ। ਪਿਛਲੇ ਦਿਨੀਂ  ਸਭਦੀਪ ਸਿੰਘ ਸਿੱਧੂ ਮੂਸੇ ਵਾਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿੱਚ ਗਏ ਸਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਪ੍ਰਧਾਨ ਲਵਪ੍ਰੀਤ ਸਿੰਘ ਆਕਲੀਆ ਦੀ ਅਗਵਾਈ ਵਿਚ ਨੌਜਵਾਨਾਂ ਨੇ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਡਾ ਦੀਪ ਸਿੰਘ ਨੇ ਕਿਹਾ ਕਿ ਉਹ ਮਾਨਸਾ ਜ਼ਿਲ੍ਹੇ ਦੇ ਹਰ ਪਿੰਡ ਸ਼ਹਿਰ ਵਿੱਚ ਸਿੱਧੂ ਮੂਸੇਵਾਲਾ  ਦਾ ਵਿਰੋਧ ਕਰਨਗੇ ਉਹ ਜਿਥੇ ਜਿਥੇ ਵੀ ਚੋਣ ਪ੍ਰਚਾਰ ਅਤੇ ਹੋਰ ਸਰਗਰਮੀਆਂ ਕਰਨ ਲਈ ਜਾਣਗੇ ਤਾਂ ਮਾਨ ਦਲ ਦੇ ਯੂਥ ਵਿੰਗ ਉਨ੍ਹਾਂ ਦਾ ਹਰ ਸਮੇਂ ਵਿਰੋਧ ਕਰੇਗਾ। ਮਾਨ ਦਲ ਦੇ ਯੂਥ ਵਿੰਗ ਆਗੂਆਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਕੇ ਸਹੀ ਨਹੀਂ ਕੀਤਾ ਕਿਉਂਕਿ ਇਹ ਸਿੱਖ ਵਿਰੋਧੀ ਪਾਰਟੀ ਹੈ ਇਸ ਲਈ ਅਸੀਂ ਉਨ੍ਹਾਂ ਦਾ ਵਿਰੋਧ ਕਰਦੇ ਹਾਂ  ਇਸ ਮੌਕੇ ਜਗਸੀਰ ਸਿੰਘ ,ਹਰਜਿੰਦਰ ਸਿੰਘ, ਬਿੰਦੀ ਸਿੰਘ ,ਅਤੇ ਹਰਮਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਵਿਚ ਪਹੁੰਚੇ ਸਿੱਧੂ ਮੂਸੇਵਾਲਾ ਦਾ ਸਖ਼ਤ ਵਿਰੋਧ ਅਤੇ ਨਾਅਰੇਬਾਜ਼ੀ ਕੀਤੀ ਹੈ। ਜੋ ਆਉਣ ਵਾਲੇ ਸਮੇਂ ਵਿੱਚ ਵੀ ਮਾਨਸਾ ਜ਼ਿਲ੍ਹੇ ਦੇ ਹਰ ਪਿੰਡ ਸ਼ਹਿਰ ਵਿੱਚ ਜਾਰੀ ਰਹੇਗੀ  ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਅਸੀਂ ਮਾਨਸਾ ਜ਼ਿਲ੍ਹੇ ਦੇ ਸਾਰੇ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਸਿੱਖ ਵਿਰੋਧੀ ਪਾਰਟੀ ਵਿੱਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਦਾ ਸਖ਼ਤ ਵਿਰੋਧ ਕੀਤਾ ਜਾਵੇ। ਅਤੇ ਉਨ੍ਹਾਂ ਨੂੰ ਵੋਟਾਂ ਬਿਲਕੁਲ ਵੀ ਨਾ ਪਾਈਆਂ ਜਾਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਿੱਧੂ ਮੂਸੇ ਵਾਲਾ ਅਤੇ ਕਾਂਗਰਸ ਦੇ ਵਿਰੋਧ ਵਿਚ ਹਮੇਸ਼ਾ ਡਟਿਆ ਰਹੇਗਾ।

NO COMMENTS