-ਮਾਨਸਾ ਵਿਖੇ ਇੱਕ ਹੋਰ ਮਰੀਜ਼ ਨੇ ਦਿੱਤੀ ਕੋਰੋਨਾ ਨੂੰ ਮਾਤ..!! 11 ਮਰੀਜ਼ਾ ਵਿੱਚੋਂ 2 ਹੋ ਚੁੱਕੇ ਹਨ ਠੀਕ

0
73

ਮਾਨਸਾ, 23 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਮਾਨਸਾ ਜ਼ਿਲ੍ਹੇ ਲਈ ਇੱਕ ਹੋਰ ਖੁਸ਼ੀ ਵਾਲੀ ਖ਼ਬਰ ਹੈ ਕਿ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਕਰਵਾ ਰਹੇ ਇੱਕ ਹੋਰ ਕੋਰੋਨਾ ਪਾਜ਼ਿਟੀਵ ਵਿਅਕਤੀ (ਉਮਰ 53 ਸਾਲ ਛੱਤੀਸਗੜ੍ਹ ਨਿਵਾਸੀ) ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਿਸ ਨਾਲ ਹੁਣ ਮਾਨਸਾ ਜ਼ਿਲ੍ਹੇ ਵਿਖੇ 9 ਕੋਰੋਨਾ ਪਾਜ਼ਿਟੀਵ ਕੇਸ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਇਸ ਤੋਂ ਪਹਿਲਾਂ ਵੀ 21 ਅਪ੍ਰੈਲ ਨੂੰ ਇੱਕ ਔਰਤ ਦੀ ਰਿਪੋਰਟ ਨੈਗੇਟਿਵ ਆਈ ਸੀ, ਜਿਸਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਵਾਪਸ ਬੁਢਲਾਡਾ ਉਸ ਦੇ ਘਰ ਭੇਜ ਦਿੱਤਾ ਗਿਆ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਤੋਂ ਆ ਬੁਢਲਾਡਾ ਮਸਜਿਦ ਵਿੱਚ ਠਹਿਰੇ ਲੋਕਾਂ ਵਿੱਚੋਂ ਜਿਨ੍ਹਾਂ ਪਹਿਲੇ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ਿਟੀਵ ਆਈ ਸੀ, ਉਕਤ ਵਿਅਕਤੀ ਇਨ੍ਹਾਂ 3 ਮਰੀਜ਼ਾਂ ਵਿੱਚ ਹੀ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਇਸ ਵਿਅਕਤੀ ਦੇ 2 ਵਾਰ ਕਰਵਾਏ ਗਏ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਂਿੲਸ ਸਬੰਧੀ ਕੋਰੋਨਾ ਨੈਗੇਟਿਵ ਆਏ ਵਿਅਕਤੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਵਿਖੇ ਉਨ੍ਹਾਂ ਦਾ ਇਲਾਜ਼ ਬਹੁਤ ਹੀ ਬਿਹਤਰੀਨ ਤਰੀਕੇ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਉਨ੍ਹਾਂ ਨੂੰ ਇਹ ਨਹੀਂ ਲੱਗਾ ਕਿ ਉਹ ਹਸਪਤਾਲ ਵਿੱਚ ਮਰੀਜ਼ ਹਨ, ਉਨ੍ਹਾਂ ਨੂੰ ਘਰ ਵਰਗਾ ਮਾਹੌਲ ਪ੍ਰਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਾਂਹ ਦੀ ਤਕਲੀਫ਼ ਨਹੀਂ ਸੀ ਬਸ ਥੋੜਾ ਬਹੁਤ ਸਰਦੀ-ਖਾਂਸੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਅੱਲਾ ‘ਤੇ ਵੀ ਪੂਰਾ ਵਿਸ਼ਵਾਸ ਸੀ ਕਿ ਉਹ ਇਸ ਬਿਮਾਰੀ ਤੋਂ ਜਲਦ ਹੀ ਮੈਨੂੰ ਨਿਜ਼ਾਤ ਦਿਵਾਉਣਗੇ।
ਠੀਕ ਹੋਏ ਵਿਅਕਤੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਵਿਖੇ ਵਧੀਆ ਖਾਣਾ ਅਤੇ ਵਧੀਆ ਇਲਾਜ਼ ਮੁਹੱਈਆ ਕਰਵਾਇਆ ਗਿਆ ਅਤੇ ਸਮੇਂ ਅਨੁਸਾਰ ਹੀ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਹ ਸਿਹਤ ਵਿਭਾਗ ਵੱਲੋਂ ਕੀਤੇ ਗਏ ਇਲਾਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸਾਡੇ ਬਿਨ੍ਹਾਂ ਕਹੇ ਹੀ ਸਾਡੇ ਲਈ ਟੈਲੀਵਿਜ਼ਨ ਅਤੇ ਏਅਰ ਕੰਡੀਸ਼ਨਰ ਦਾ ਵੀ ਪ੍ਰਬੰਧ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਹਮੇਸ਼ਾਂ ਧੰਨਵਾਦੀ ਰਹਾਂਗਾ।
ਇਸ ਮੌਕੇ ਡਾ.ਸੁਨੀਲ ਬਾਂਸਲ, ਡਾ. ਪੰਕਜ਼ ਗਰਗ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਓਬਰਾਏ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਐਸ.ਐਮ.ਓ ਮਾਨਸਾ ਡਾ. ਅਸ਼ੋਕ ਕੁਮਾਰ, ਡਾ. ਵਿਸ਼ਾਲ, ਸਟਾਫ਼ ਨਰਸ ਸ਼੍ਰੀਮਤੀ ਨਿਰਮਲਾ ਅਤੇ ਸ਼੍ਰੀਮਤੀ ਦਲਬੀਰ, ਫਾਰਮੇਸੀ ਅਫ਼ਸਰ ਦਰਸ਼ਨ ਸਿੰਘ ਫਾਰਮੇਸੀ ਅਫ਼ਸਰ ਅਤੇ ਆਈਸੋਲੇਸ਼ਨ ਵਾਰਡ ਦਾ ਸਟਾਫ਼ ਹਾਜ਼ਰ ਸਨ।    

LEAVE A REPLY

Please enter your comment!
Please enter your name here