*ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ! ਮਾਨਸਾ ਵਿਖੇ ਕੈਬਨਿਟ ਮੰਤਰੀ ਰਾਜਾ ਵੜਿੰਗ ਲਹਿਰਾਉਣਗੇ ਤਿਰੰਗਾ ਝੰਡਾ*

0
63

ਮਾਨਸਾ, 25 ਜਨਵਰੀ  (ਸਾਰਾ ਯਹਾਂ/ਮੁੱਖ ਸੰਪਾਦਕ )  : ਮਾਨਸਾ ਵਿਖੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁ- ਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਅਤੇ ਐਸ.ਐਸ.ਪੀ. ਦੀਪਕ ਪਾਰਿਕ ਵੱਲੋਂ ਕੀਤਾ ਗਿਆ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।

ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਮਾਨਸਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਚਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।   ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਦਾ ਕਰਨਗੇ। ਉਨਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਕੋਵਿਡ-19 ਦੀਆਂ ਸਾਵਧਾਨੀਆਂ ਦਾ ਵਿਸ਼ੇਸ਼ ਤੌਰ ’ਤੇ ਪਾਲਣ ਕੀਤਾ ਜਾਵੇਗਾ।  ਅੱਜ ਦੀ ਫੁੱਲ-ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਪੀ. ਰਾਕੇਸ ਕੁਮਾਰ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ। 

LEAVE A REPLY

Please enter your comment!
Please enter your name here