ਮਾਨਸਾ, 17 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ, ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਸਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾਂ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ‘ਤੇ ਆਏ ਵਿਅਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜ਼ਿਲ੍ਹੇ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸ਼ੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ‘ਤੇ ਮੁਕੱਦਮੇ ਦਰਜ ਕੀਤੇ ਗਏ ਹਨ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਿਮਰਜੀਤ ਕੌਰ ਉਰਫ਼ ਗੇਲੋ ਪਤਨੀ ਸੁਖਵਿੰਦਰ ਸਿੰਘ ਵਾਸੀ ਬੀਰ ਖੁਰਦ ਨੂੰ 110 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਜੋਲਮ ਸਮੇਤ ਗ੍ਰਿਫਤਾਰ ਕਰਕੇ ਐਨ.ਡੀ.ਪੀ.ਐਸ. ਐਕਟ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਰਸੇਸਮ ਖਾਨ ਉਰਫ਼ ਸੇਮਾ ਪੁੱਤਰ ਭੋਲਾ ਖਾਨ ਅਤੇ ਸੰਦੀਪ ਖਾਨ ਪੁੱਤਰ ਤਰਸੇਮ ਖਾਨ ਦੋਨੋਂ ਵਾਸੀ ਤਾਮਕੋਟ ਨੂੰ ਗ੍ਰਿਫ਼ਤਾਰ ਕਰਕੇ 1 ਚਾਲੂ ਭੱਠੀ, 5 ਲੀਟਰ ਸ਼ਰਾਬ ਨਜਾਇਜ ਅਤੇ 170 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਜਾਂਦੀ ਹੈ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ ਜ਼ਿਲ੍ਹੇ ਨੂੰ 100 ਫੀਸਦੀ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।