*ਮਾਨਸਾ ਵਿਖੇ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ!ਡਿਪਟੀ ਕਮਿਸ਼ਨਰ ਅਤੇ S.S.P ਵਲੋਂ ਪ੍ਰੋਗਰਾਮ ਵਾਲੀ ਥਾਂ ਦਾ ਲਿਆ ਜਾਇਜ਼ਾ*

0
184

ਮਾਨਸਾ, 6 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ): ਅਗਾਮੀ 10 ਦਸੰਬਰ ਨੂੰ ਮਾਨਸਾ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਅੱਜ ਸਥਾਨਕ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।  ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਅਤੇ ਮਾਰਕੀਟ ਕਮੇਟੀ ਦਫ਼ਤਰ ਤੋਂ ਆਏ ਅਧਿਕਾਰੀਆਂ ਨੂੰ ਨਵੀਂ ਦਾਣਾ ਮੰਡੀ ਪ੍ਰੋਗਰਾਮ ਵਾਲੇ ਸਥਾਂਨ ’ਤੇ ਸਾਫ ਸਫਾਈ ਦੇ ਲੋੜੀਂਦੇ ਪ੍ਰਬੰਧ ਤੁਰੰਤ ਦੇਖਣ ਅਤੇ ਪਹਿਲਕਦਮੀ ਨਾਲ ਪੂਰਾ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਪੀਣ ਵਾਲੇ ਪਾਣੀ, ਬਿਜਲੀ, ਬੈਰਕੇਟਿੰਗ, ਪੰਡਾਲ ਅਤੇ ਵੀ.ਆਈ.ਪੀ.ਐਂਟਰੀ ਦਾਖਲੇ ਲਈ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਜਾਣੂ ਕਰਵਾਇਆ ਅਤੇ ਆਪਸੀ ਤਾਲਮੇਲ ਨਾਲ ਕੰਮ ਨਜਿੱਠਣ ਲਈ ਕਿਹਾ। ਮੀਟਿੰਗ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗਰਗ ਸਮੇਤ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਹੈਲੀਪੈਡ, ਪੰਡਾਲ ਦੀ ਸਮਰੱਥਾ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਐਸ.ਡੀ.ਐਮ ਸਰਦੂਲਗੜ੍ਹ ਮਨੀਸ਼ਾ ਰਾਣਾ, ਡੀ.ਐਸ.ਪੀ. ਸੰਜੀਵ ਗੋਇਲ, ਡੀ.ਡੀ.ਪੀ.ਓ ਨਵਨੀਤ ਜੋਸ਼ੀ, ਸੈਕਟਰੀ ਮਾਰਕੀਟ ਕਮੇਟੀ ਜੈ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

NO COMMENTS