ਮਾਨਸਾ ਵਿਧਾਇਕ ਮਾਨਸ਼ਾਹੀਆ ਵੱਲੋਂ ਸਮਾਉਂ ਵਿਖੇ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ

0
22

ਮਾਨਸਾ, 4 ਜਨਵਰੀ 04 ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ):  ਪੰਜਾਬ ਸਰਕਾਰ ਵੱਲੋਂ ਲੋੜਵੰਦ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਾਸ਼ਨ ਦੀ ਸਹੂਲਤ ਨੂੰ ਹੋਰ ਸੁਖਾਲਾ ਕਰਨ ਲਈ ਆਰੰਭੀ ਗਈ ਸਮਾਰਟ ਰਾਸ਼ਨ ਕਾਰਡ ਯੋਜਨਾ ਦੇ ਤਹਿਤ ਅੱਜ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਪਿੰਡ ਸਮਾਉਂ ਵਿਖੇ 300 ਤੋਂ ਵੱਧ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਹੁਣ ਲਾਭਪਾਤਰੀ ਆਪਣੀ ਇੱਛਾ ਅਨੁਸਾਰ ਕਿਸੇ ਵੀ ਰਾਸ਼ਨ ਡਿਪੂ ਤੋਂ ਰਾਸ਼ਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਪੰਜਾਬ ਸਰਕਾਰ ਵੱਲੋਂ ਯੋਜਨਾਵਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦੀ

ਪ੍ਰਕਿਰਿਆ ਅਸਰਦਾਰ ਅਤੇ ਸੁਖਾਲੀ ਬਣਾਉਣ ਦਾ ਇੱਕ ਉੱਦਮ ਹੈ ਅਤੇ ਇਹ ਸਮਾਰਟ ਕਾਰਡ ਲਾਭਪਾਤਰੀ ਨੂੂੰ ਰਾਸ਼ਨ ਪ੍ਰਾਪਤ ਕਰਨ ਲਈ ਕਿਸੇ ਵੀ ਰਾਸ਼ਨ ਡਿਪੂ ਦੀ ਚੋਣ ਕਰਨ ਦੇ ਸਮਰੱਥ ਬਣਾਏਗਾ ਅਤੇ ਚੋਣ ਕਰਨ ਦੀ ਲੋੜੀਂਦੀ ਆਜ਼ਾਦੀ ਪ੍ਰਦਾਨ ਕਰੇਗਾ। ਵਿਧਾਇਕ ਸ. ਮਾਨਸ਼ਾਹੀਆ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ 1 ਲੱਖ 3 ਹਜ਼ਾਰ 593 ਪਰਿਵਾਰ ਸਮਾਰਟ ਰਾਸ਼ਨ ਕਾਰਡ ਯੋਜਨਾ ਦੇ ਦਾਇਰੇ ਅਧੀਨ ਆਉਂਦੇ ਹਨ ਜਿਨ੍ਹਾਂ ਨੂੰ ਰਾਸ਼ਨ ਕਾਰਡ ਵੰਡਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਹ ਕਾਰਡ ਯੋਜਨਾ ਨੂੰ ਵਧੇਰੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਵਿੱਚ ਅਸਰਦਾਰ ਸਾਬਤ ਹੋਣਗੇ। ਇਸ ਮੌਕੇ ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਰਜਿੰਦਰ ਸਿੰਘ ਢਿੱਲੋਂ, ਇੰਸ: ਰਾਜਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

NO COMMENTS