-ਮਾਨਸਾ ਵਿੱਚ ਇਲਾਜ ਕਰਵਾ ਰਹੇ ਇੱਕ ਹੋਰ ਵਿਅਕਤੀ ਨੇ ਕੋਰੋਨਾ ਤੋਂ ਜਿੱਤੀ ਜੰਗ..!!

0
174

ਮਾਨਸਾ, 25 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ : ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਕੋਰੋਨਾ ਦਾ ਇਲਾਜ ਕਰਵਾ ਰਹੇ ਇੱਕ ਹੋਰ ਮਰੀਜ਼ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ 40 ਸਾਲ ਦੀ ਹੈ ਅਤੇ ਇਸ ਵਿਅਕਤੀ ਨੂੰ ਸਿਵਲ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਇਸ ਤਰ੍ਹਾਂ ਸਿਵਲ ਹਸਪਤਾਲ ਵਿੱਚੋਂ ਤੀਜਾ ਕੋਰੋਨਾ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਹੁਣ ਹਸਪਤਾਲ ਵਿੱਚ 10 ਕੋਰੋਨਾ ਦੇ ਮਰੀਜ਼ ਰਹਿ ਗਏ ਹਨ, ਜਿਨ੍ਹਾਂ ਦਾ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਲਾਜ਼ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਕੋਰੋਨਾ ਪਾਜ਼ਿਟੀਵ ਮਰੀਜ਼ ਜਿਸ ਦਾ ਕਿ ਸਿਵਲ ਹਸਪਤਾਲ ਵਿਖੇ ਇਲਾਜ਼ ਚੱਲ ਰਿਹਾ ਹੈ, ਦੀ 14 ਦਿਨਾਂ ਬਾਅਦ ਸੈਂਪਲਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਰੀਜ਼ ਦੀ ਰਿਪੋਰਟ ਫਿਰ ਤੋਂ ਪਾਜ਼ਿਟੀਵ ਆਈ ਅਤੇ ਦੁਬਾਰਾ ਫਿਰ ਤੋਂ 14 ਦਿਨਾਂ ਬਾਅਦ ਇਨ੍ਹਾਂ ਦੀ ਰਿਪੋਰਟ ਚੈਕ ਕਰਨ ਲਈ ਭੇਜੀ ਜਾਵੇਗੀ।
ਇਸ ਦੌਰਾਨ ਤੰਦਰੁਸਤ ਹੋਏ ਵਿਅਕਤੀ ਨੇ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਜ ਦੌਰਾਨ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਬਹੁਤ ਸਹਿਯੋਗ ਮਿਲਿਆ ਹੈ।

NO COMMENTS