ਮਾਨਸਾ ਵਿੱਚ ਕੇਕ ਕੱਟ ਕੇ ਮਨਾਇਆ ਬਾਲ ਅਧਿਕਾਰ ਸਪਤਾਹ

0
38

ਮਾਨਸਾ, 16 ਨਵੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ) : ਜ਼ਿਲ੍ਹਾ ਇੰਚਾਰਜ ਚਾਈਲਡ ਲਾਈਨ ਮਾਨਸਾ ਸ਼੍ਰੀ ਕਮਲਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਅਤੇ ਬਾਲ ਭਲਾਈ ਕਮੇਟੀ ਦੇ ਸਹਿਯੋਗ ਨਾਲ ਚਾਈਲਡ ਲਾਈਨ ਮਾਨਸਾ ਨੇ ਬਾਲ ਅਧਿਕਾਰ ਸਪਤਾਹ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ।  ਇਸ ਮੌਕੇ ਉਨ੍ਹਾਂ ਬੱਚਿਆਂ ਦੀ ਸੁਰੱਖਿਆ ਲਈ ਬਣਾਏ ਨੈਸ਼ਨਲ ਹੈਲਪਲਾਈਨ ਨੰਬਰ 1098 ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਤੁਹਾਨੂੰ ਕੋਈ ਬੱਚਾ ਮੁਸਿਬਤ ਵਿੱਚ ਫਸਿਆ ਦਿਖਦਾ ਹੈ ਤਾਂ ਤੁਸੀ ਬੇਝਿਜਕ ਹੋ ਕੇ 1098 ’ਤੇ ਫੋਨ ਕਰਕੇ ਜਾਣਕਾਰੀ ਦੇ ਸਕਦੇ ਹੋ। ਉਨ੍ਹਾਂ ਦੱਸਿਆ ਕਿ ਚਾਈਲਡ ਲਾਈਨ ਨੂੰ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਂਦਾ ਹੈ।  ਇਸ ਦੌਰਾਨ ਬਾਲ ਭਲਾਈ ਕਮੇਟੀ ਮੈਂਬਰ ਅਨੀਤਾ ਸਿੰਗਲਾ ਨੇ ਬੱਚਿਆਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੜ੍ਹਾਈ-ਲਿਖਾਈ ਅੱਜ ਦੇ ਜੀਵਨ ਵਿੱਚ ਬਹੁਤ ਜ਼ਰੂਰੀ ਹੈ ਅਤੇ ਇੱਕ ਚੰਗਾ ਇਨਸਾਨ ਅਤੇ ਉੱਚ ਅਧਿਕਾਰੀ ਬਣਨ ਲਈ ਪੜ੍ਹਾਈ ਦਾ ਅਹਿਮ ਯੋਗਦਾਨ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇ ਅਧਿਕਾਰ ਬਾਰੇ ਵੀ ਜਾਣਕਾਰੀ ਦਿੱਤੀ।  ਅੱਜ ਦੇ ਪ੍ਰੋਗਰਾਮ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਕਵਿਤਾਵਾਂ, ਗਾਣੇ ਅਤੇ ਚੁਟਕਲੇ ਸੁਣਾਏ। ਉਨ੍ਹਾਂ ਦੱਸਿਆ ਕਿ ਬੱਚਿਆਂ ਨਾਲ ਕਈ ਮਨੋਰੰਜਕ ਗਤੀਵਿਧੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਚਾਈਲਡ ਲਾਈਨ ਮਾਨਸਾ ਦੇ ਟੀਮ ਮੈਂਬਰ ਸੰਦੀਪ ਕੌਰ, ਅਦਿੱਤਿਆ ਕੁਮਾਰ, ਰਵਿੰਦਰ ਸਿੰਘ, ਪਰਮਿੰਦਰ ਕੌਰ, ਆਂਗਣਵਾੜੀ ਵਰਕਰ ਮੀਨੂੰ ਰਾਣੀ ਅਤੇ ਹੈਲਪਰ ਮੀਨਾ ਸ਼ਾਮਿਲ ਸਨ।

LEAVE A REPLY

Please enter your comment!
Please enter your name here