
ਮਾਨਸਾ, 28 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਸਿਹਤ ਮੰਤਰੀ ਪੰਜਾਬ ਸ਼੍ਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਸਿਹਤ ਬਲਾਕ ਖਿਆਲਾ ਕਲਾਂ ਅਧੀਨ ਨੋਵਲ ਕੋਰੋਨਾ ਵਾਇਰਸઠ(ਕੋਵਿਡ-19) ਦੇ ਪਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਵੱਖ-ਵੱਖ ਅਧਿਕਾਰੀਆਂ-ਕਰਮਚਾਰੀਆਂ ਅਤੇ ਆਰ.ਆਰ.ਟੀ. ਟੀਮਾਂ ਕੰਮ ਕਰ ਰਹੀਆਂ ਹਨ।
ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤ ਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਨੋਵਲ ਕੋਰੋਨਾ ਵਾਇਰਸ ਦੀ ਚੇਨ ਤੋੜਨ, ਇਸ ਦੀ ਰੋਕਥਾਮઠਅਤੇ ਜਾਗਰੂਕਤਾ ਲਈ ઠਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਮੁਤਾਬਕઠਰੈਪਿਡ ਟੈਸਟ ਕਿੱਟਾਂ ਰਾਹੀਂ ਸੈਂਪਲਿੰਗ ਕਰਨੀ ਬੰਦ ਕਰਨ ਦੇ ਹੁਕਮ ਪ੍ਰਾਪਤ ਹੋਏ ਸਨ।
ਡਾ. ਨਵਜੋਤ ਪਾਲ ਸਿੰਘ ਨੇ ਦੱਸਿਆ ਕਿ ਹੁਣ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਸੈਂਪਲ ਰੀਅਲ ਟਾਈਮ ਪੋਲੀਮੇਰੇਜ਼ ਚੇਨ ਪ੍ਰਤੀਕ੍ਰਿਆ ਢੰਗ ਨਾਲ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਹਸਪਤਾਲਾਂ ਵਿਚ ਸਥਾਪਿਤ ਫਲੂ ਕਾਰਨਰ ਅਤੇ ਬਾਹਰੋਂ ઠਆਏ ਵਿਅਕਤੀਆਂ ਦੇ ਸੈਂਪਲ ਲਏ ਜਾਣਗੇ, ਜਿੰਨਾਂ ਵਿਅਕਤੀਆਂ ਵਿੱਚ ਜ਼ੁਕਾਮ, ਖੰਘ, ਬੁਖਾਰ ਜਾਂ ਸਾਹ ਲੈਣ ਵਿਚ ਤਕਲੀਫ ਵਰਗੇ ਲੱਛਣ ਨਜ਼ਰ ਆਉਂਦੇ ਹਨ, ਦਾ ਕੋਰੋਨਾ ਬਿਮਾਰੀ ਪ੍ਰਤੀ ਸ਼ੱਕ ਦੂਰ ਕਰਨ ਲਈ ਸੈਂਪਲਿੰਗ ਕੀਤੀ ਜਾ ਰਹੀ ਹੈ, ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਜਾਂ ਡਰਨ ઠਦੀ ਲੋੜ ਨਹੀ ਹੈ।
ਇਸ ਮੌਕੇ ਡਾ. ਰਣਜੀਤ ਸਿੰਘ ਰਾਏ, ਡਾ. ਵਿਸ਼ਵਜੀਤ ਖੰਡਾ, ਸ਼੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਟੀਮ ਵੱਲੋਂ ਆਰ.ਟੀ.ਪੀ.ਸੀ.ਆਰ. (ਰਿਵਰਸ ਟਰਾਂਸਕਰੀਪਸ਼ਨ ਪੋਲੀਮੀਅਰਸ ਚੇਨ ਰਿਐਕਸ਼ਨ) ਸੈਂਪਲਿੰਗ ਸਬੰਧੀ ਵਿਭਾਗ ਦੇ ਮੈਡੀਕਲ ਅਫਸਰ ਅਤੇ ਲੈਬਾਰਟਰੀ ਟੈਕਨੀਸ਼ਅਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ. ਅਰਸ਼ਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 35 ਵਿਅਕਤੀਆਂ ਜਿੰਨ੍ਹਾਂ ਵਿੱਚੋਂ ਕੰਬਾਈਨ ਅਤੇ ਹੋਰ ਸੂਬਿਆਂ ਤੋਂ ਆਏ ਕਿਰਤੀ ਲੋਕਾਂ ਦੇ ਸੈਂਪਲ ਇਕੱਤਰ ਕੀਤੇ ਗਏ ਹਨ।
