– ਮਾਨਸਾ ਵਿੱਚ ਗ੍ਰਿਫਤਾਰ ਤਿੰਨੇ ਕਥਿਤ ਦੋਸ਼ੀਆ ਦਾ ਵਿਜੀਲੈਂਸ ਨੇ ਲਿਆ ਦੋ ਦਿਨਾਂ ਪੁਲਿਸ ਰਿਮਾਂਡ

0
207

ਮਾਨਸਾ 25 ਜੂਨ ( (ਸਾਰਾ ਯਹਾ/ ਜਗਦੀਸ਼ ਬਾਂਸਲ)- ਮਾਨਸਾ ਸਿਵਲ ਹਸਪਤਾਲ ਰਿਸ਼ਵਤਖੋਰੀ ਮਾਮਲੇ ਚ ਬੀਤੀ ਕੱਲ ਵਿਜੀਲੈਂਸ ਵੱਲੋ ਗ੍ਰਿਫਤਾਰ ਕੀਤੇ ਤਿੰਨੇ ਕਥਿਤ ਦੋਸ਼ੀ ਅਨਿਲ ਕੁਮਾਰ, ਗੁਰਵਿੰਦਰ ਸਿੰਘ ਲਾਲੀ ਤੇ ਬੂਟਾ ਸਿੰਘ ਨੂੰ ਅੱਜ ਵਿਜੀਲੈਂਸ ਟੀਮ ਵੱਲੋ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਅਤੇ ਮਾਮਲੇ ਦੀ ਤਫਸੀਸ਼ ਦੌਰਾਨ ਸਾਹਮਣੇ ਆਏ ਸਬੂਤਾਂ ਦੇ ਅਧਾਰ ਤੇ ਸਿਵਲ ਹਸਪਤਾਲ ਦੇ ਐਸ ਐਮ ਓ, ਡਾਕਟਰ ਅਸ਼ੋਕ ਕੁਮਾਰ, ਤੇ ਡਾਕਟਰ ਸਾਹਿਲ ਕੁਮਾਰ ਨੂੰ ਇਸ ਰਿਸ਼ਵਤਖੋਰੀ ਮਾਮਲੇ ਵਿੱਚ ਨਾਮਜਦ ਕਰਕੇ ਤਫਤੀਸ਼ ਨੂੰ ਹੋਰ ਅੱਗੇ ਤੋਰਿਆ ਗਿਆ ਹੈ। ਐਸ ਐਸ ਪੀ (ਵਿਜੀਲੈਂਸ) ਪਰਮਜੀਤ ਸਿੰਘ ਵਿਰਕ ਨੇ ਸੰਪਰਕ ਕਰਨ ਤੇ ਦੱਸਿਆ ਕਿ ਬੀਤੀ ਕੱਲ ਗ੍ਰਿਫਤਾਰ ਕੀਤੇ ਗਏ ਅਨਿਲ ਕੁਮਾਰ, ਗੁਰਵਿੰਦਰ ਸਿੰਘ ਲਾਲੀ, ਤੇ ਬੂਟਾ ਸਿੰਘ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ, ਸ੍ਰ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਸ ਮਾਮਲੇ ਚ ਹੁਣ ਤੱਕ ਦੀ ਤਫਤੀਸ਼ ਦੌਰਾਨ ਸਾਹਮਣੇ ਆਏ ਸਬੂਤਾਂ ਦੇ ਅਧਾਰ ਤੇ ਸਿਵਲ ਹਸਪਤਾਲ ਦੇ ਐਸ ਐਮ ਓ, ਡਾਕਟਰ ਅਸ਼ੋਕ ਕੁਮਾਰ ਤੇ ਡਾਕਟਰ ਸਾਹਿਲ ਕੁਮਾਰ ਨੂੰ ਇਸ ਮਾਮਲੇ ਚ ਨਾਮਜਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਸੀਸ਼ ਦੌਰਾਨ ਹੋਰ ਜਿਹੜੇ ਜਿਹੜੇ ਵਿਆਕਤੀਆਂ ਦਾ ਇਸ ਰਿਸ਼ਵਤਖੋਰੀ ਮਾਮਲੇ ਚ ਰੋਲ ਸਾਹਮਣੇ ਆਵੇਗਾ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਵਰਨਣਯੋਗ ਹੈ ਕਿ ਸਿਵਲ ਹਸਪਤਾਲ ਦੇ ਮੁਲਾਜਮਾਂ ਵੱਲੋ ਲੋਕਾਂ ਤੋਂ ਰਿਸ਼ਵਤ ਲੈ ਕੇ ਫਰਜੀ ਅੰਗਹੀਣ ਸਰਟੀਫੀਕੇਟ ਜਾਰੀ ਕਰਵਾਉਣ, ਝੂਠੀਆਂ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਅਤੇ ਐਮ ਐਲ, ਆਰਜ ਵਿੱਚ ਹੇਰਾਫੇਰੀ ਕਰਕੇ ਸੱਟਾਂ ਦੀ ਕਿਸਮ ਵਿੱਚ ਬਦਲਾਵ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋ ਪਰਚਾ ਦਰਜ ਕਰਕੇ ਤਿੰਨ ਨੂੰ ਕਾਬੂ ਕਰਕੇ ਪਹਿਲਾ ਪੰਜ ਦਿਨ ਅਤੇ ਫੇਰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਤਫਸੀਸ਼ ਨੂੰ ਅੱਗੇ ਵਧਾਇਆ ਹੈ ਅਤੇ ਕੱਲ ਸੱਤ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਤਿੰਨੇ ਕਥਿਤ ਦੋਸ਼ੀਆਂ ਵਿਜੈ ਕੁਮਾਰ, ਤੇਜਿੰਦਰ ਸ਼ਰਮਾ ਤੇ ਦਰਸ਼ਨ ਸਿੰਘ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ਤੇ ਜੇਲ ਭੇਜ ਦਿੱਤਾ ਸੀ ਅਤੇ ਵਿਜੀਲੈਂਸ ਵੱਲੋ ਤਫਤੀਸ਼ ਨੂੰ ਅੱਗੇ ਤੋਰਦਿਆਂ ਤਿੰਨ ਹੋਰ ਵਿਆਕਤੀਆਂ ਅਨਿਲ ਕੁਮਾਰ, ਗੁਰਵਿੰਦਰ ਸਿੰਘ ਲਾਲੀ, ਤੇ ਬੂਟਾ ਸਿੰਘ ਨੂੰ ਮਾਮਲੇ ਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਦਾ ਅੱਜ ਅਦਾਲਤ ਪਾਸੋ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਅਤੇ ਇਸ ਮਾਮਲੇ ਚ ਉਸੇ ਦਿਨ ਤੋਂ ਫਰਾਰ ਹੋਏ  ਐਸ ਐਮ ਓ, ਡਾਕਟਰ ਅਸ਼ੋਕ ਕੁਮਾਰ ਤੇ ਡਾਕਟਰ ਸਾਹਿਲ ਕੁਮਾਰ ਨੂੰ ਇਸ ਮਾਮਲੇ ਚ ਨਾਮਜਦ ਕੀਤਾ ਗਿਆ ਹੈ
 ਇਸ ਪੂਰੇ ਮਾਮਲੇ ਦੀ ਜਾਂਚ ਵਿਜੀਲੈਂਸ ਰੇਂਜ ਬਠਿੰਡਾ ਦੇ ਐਸ ਐਸ ਪੀ ਪਰਮਜੀਤ ਸਿੰਘ ਵਿਰਕ ਵੱਲੋ ਖੁਦ ਮਾਨਸਾ ਦਫਤਰ ਵਿਖੇ ਆ ਕੇ ਆਪਣੀ ਨਿਗਰਾਨੀ ਹੇਠ ਕਰਵਾਈ ਜਾ ਰਹੀ ਹੈ। ਇਸ ਰਿਸ਼ਵਤਖੋਰੀ ਮਾਮਲੇ ਚ ਆਉਣ ਵਾਲੇ ਦਿਨਾਂ ਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ। 

LEAVE A REPLY

Please enter your comment!
Please enter your name here