—ਮਾਨਸਾ ਵਿੱਚ ਨਸਿ਼ਆ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 4 ਦੋਸ਼ੀਆਨ ਕੀਤੇ ਗ੍ਰਿਫਤਾਰ

0
223

ਮਾਨਸਾ, 03—05—2020 ( ਸਾਰਾ ਯਹਾ/ਬਲਜੀਤ ਸ਼ਰਮਾ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ‘ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ।

                                                ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਕੋਟ ਧਰਮੂ ਵਿਖੇ ਦੋਸ਼ੀ ਗੁਰਤੇਜ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਰਾਮਾਨੰਦੀ ਨੇ ਸ਼ਰਾਬ ਦਾ ਠੇਕਾ ਖੋਲ ਕੇ ਡਿਪਟੀ ਕਮਿਸ਼ਨਰ ਮਾਨਸਾ ਜੀ ਵੱਲੋਂ ਕਰਫਿਊ ਸਬੰਧੀ ਜਾਰੀ ਹੋਏ ਹੁਕਮਾਂ ਦੀ ਉਲੰਘਣਾਂ ਕਰਨੀ ਪਾਏ ਜਾਣ ਤੇ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 204 ਬੋਤਲਾਂ (17 ਪੇਟੀਆਂ) ਸ਼ਰਾਬ ਠੇਕਾ ਦੇਸੀ ਮਾਰਕਾ ਸੌਫੀਆ (ਪੰਜਾਬ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਅਤੇ ਅ/ਧ 188, 269 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਮਨੀ ਬਾਂਸਲ ਪੁੱਤਰ ਸੁਰਿੰਦਰ ਕੁਮਾਰ ਵਾਸੀ ਮਾਨਸਾ ਅਤੇ ਰੋਬਿਨ ਸਿੰਗਲਾਂ ਪੁੱਤਰ ਪ੍ਰਦੀਪ ਕੁਮਾਰ ਵਾਸੀ ਅਕਲੀਆਂ ਨੂੰ ਕਾਰ ਬ੍ਰੀਜਾ ਨੰਬਰੀ ਪੀਬੀ.31ਯੂ—1277 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਅੰਗਰੇਜੀ ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਜੋਗਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਉਰਫ ਕਾਲਾ ਪੁੱਤਰ ਅਵਤਾਰ ਸਿੰਘ ਵਾਸੀ ਬੱਪੀਆਣਾ ਨੂੰ ਕਾਬੂ ਕਰਕੇ ਉਸ ਪਾਸੋਂ 35 ਲੀਟਰ ਲਾਹਣ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।                  

                                                ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS