—ਮਾਨਸਾ ਵਿੱਚ ਨਸਿ਼ਆ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 4 ਦੋਸ਼ੀਆਨ ਕੀਤੇ ਗ੍ਰਿਫਤਾਰ

0
124

ਮਾਨਸਾ, 04—05—2020 ( ਸਾਰਾ ਯਹਾ/ਬਲਜੀਤ ਸ਼ਰਮਾ)  : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ।

                                                ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਹਰਬੰਸ ਸਿੰਘ ਉਰਫ ਕਾਲਾ ਪੁੱਤਰ ਜਗਰੂਪ ਸਿੰਘ ਵਾਸੀ ਉਭਾ ਨੂੰ ਮੋਟਰਸਾਈਕਲ ਬੁੱਲਟ ਨੰ:ਪੀਬੀ.29ਐਫ—0501 ਸਮੇਤ ਕਾਬੂ ਕਰਕੇ ਉਸ ਪਾਸੋਂ 13 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ ਉਸ ਪਾਸੋਂ 2 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਨਰਾਇਣ ਦਾਸ ਪੁੱਤਰ ਸ਼ਾਮ ਲਾਲ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 310 ਗ੍ਰਾਮ ਅਫੀਮ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਗੁਰਪਰੀਤ ਸਿੰਘ ਉਰਫ ਗੋਪੀ ਪੁੱਤਰ ਹਰਜਿੰਦਰ ਸਿੰਘ ਵਾਸੀ ਮਾਖਾ ਚਹਿਲਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ। ਪੁਲਿਸ ਪਾਰਟੀ ਵੱਲੋ ਮੌਕਾ ਤੇ ਰੇਡ ਕਰਕੇ ਦੋਸ਼ੀ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 150 ਲੀਟਰ ਲਾਹਣ ਅਤੇ 11 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਇਸੇ ਤਰਾ ਥਾਣਾ ਜੋਗਾ ਦੀ ਹੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜਸਵੀਰ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਖੜਕ ਸਿੰਘ ਵਾਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ। ਪੁਲਿਸ ਪਾਰਟੀ ਵੱਲੋ ਮੌਕਾ ਤੇ ਰੇਡ ਕਰਨ ਤੇ 90 ਲੀਟਰ ਲਾਹਣ ਬਰਾਮਦ ਕੀਤਾ ਪਰ ਦੋਸ਼ੀ ਮੌਕਾ ਤੋ ਭੱਜ ਗਿਆ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

                                                ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS