– ਮਾਨਸਾ ਵਿੱਚ ਭੱਠਾ ਮਾਲਕ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰ ਸਕਣਗੇ ਇੱਟਾਂ ਸਪਲਾਈ

0
78

ਮਾਨਸਾ, 02 ਮਈ (ਸਾਰਾ ਯਹਾ /ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਰਫਿਊ ਦਾ ਹੁਕਮ ਜਾਰੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਰਫਿਊ ਦੌਰਾਨ ਦਿੱਤੀਆਂ ਗਈਆਂ ਛੋਟਾਂ ਵਿੱਚ ਜ਼ਿਲ੍ਹਾ ਮਾਨਸਾ ਵਿੱਚ ਭੱਠਿਆਂ ਨੂੰ ਖੁਲ੍ਹਾ ਰੱਖਣ ਦੀ ਇਜ਼ਾਜਤ ਪਹਿਲਾਂ ਹੀ ਦਿੱਤੀ ਹੋਈ ਹੈ ਪਰ ਭੱਠਾ ਐਸੋਸੀਏਸ਼ਨਾਂ ਵੱਲੋਂ ਕੀਤੀ ਗਈ ਬੇਨਤੀ ਅਨੁਸਾਰ ਕੁਝ ਥਾਵਾਂ ‘ਤੇ ਉਸਾਰੀ ਦਾ ਕੰਮ ਚੱਲਦਾ ਹੋਣ ਕਰਕੇ ਇੱਟਾਂ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਭੱਠਾ ਮਾਲਕਾਂ ਨੂੰ ਇੱਟਾਂ ਸਪਲਾਈ ਕਰਨ ਵਿੱਚ ਮੁਸ਼ਕਿਲ ਆ ਰਹੀ ਹੈ ਅਤੇ ਉਨ੍ਹਾਂ ਨੂੰ ਇੱਟਾਂ ਸਪਲਾਈ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ.- ਸ਼੍ਰੀ ਗੁਰਪਾਲ ਸਿੰਘ ਚਹਿਲ


ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਹੁਕਮ ਵਿੱਚ ਕਿਹਾ ਕਿ ਭੱਠਾ ਮਾਲਕਾਂ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਇੱਟਾਂ ਸਪਲਾਈ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਅਤੇ ਹਦਾਇਤ ਕੀਤੀ ਜਾਂਦੀ ਹੈ ਕਿ ਇੱਟਾਂ ਸਪਲਾਈ ਕਰਨ ਵਾਲੇ ਵਹੀਕਲ ਦੇ ਡਰਾਇਵਰ ਤੋਂ ਇਲਾਵਾ ਸਿਰਫ 2 ਲੇਬਰ ਵਾਲੇ ਵਿਅਕਤੀਆਂ ਨੂੰ ਹੀ ਜਾਣ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਡਰਾਇਵਰ ਅਤੇ ਲੇਬਰ ਲਈ ਮਾਸਕ ਲਗਾਉਣ ਵੀ ਜ਼ਰੂਰੀ ਹੋਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਰਕਾਰ ਵੱਲੋਂ ਅਤੇ ਇਸ ਦਫ਼ਤਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।  

NO COMMENTS