ਮਾਨਸਾ, 27 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਅੱਜ 10 ਹੋਰ ਯੋਧਿਆਂ ਨੇ ਕੋਰੋਨਾ ਉਤੇ ਫਤਿਹ ਪਾਈ ਹੈ ਅਤੇ ਜ਼ਿਲ•ਾ ਮਾਨਸਾ ਵਿੱਚ ਕੋਰੋਨਾ ਨੂੰ ਮਾਤ ਦੇਣ ਵਾਲੇ ਵਿਅਕਤੀਆਂ ਦੀ ਗਿਣਤੀ 1774 ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਅਤੇ ਸੂਝਵਾਨ ਲੋਕਾਂ ਦੇ ਮਹੱਤਵਪੂਰਨ ਉਪਰਾਲਿਆਂ ਦੇ ਸਦਕਾ ਹੀ ਜ਼ਿਲ•ਾ ਮਾਨਸਾ ਵਿਖੇ ਕੋਰੋਨਾ ਪਾਜੀਟਿਵ ਪਾਏ ਗਏ 1886 ਜਣਿਆਂ ਵਿੱਚੋਂ 1774 ਨਾਗਰਿਕ ਤੰਦਰੁਸਤ ਹੋ ਕੇ ਪਰਿਵਾਰਕ ਤੇ ਸਮਾਜਿਕ ਤੌਰ ‘ਤੇ ਖੁਸ਼ਹਾਲ ਜ਼ਿੰਦਗੀ ਬਿਤਾ ਰਹੇ ਹਨ ਉਥੇ ਹੀ ਹੋਰਨਾਂ ਨੂੰ ਵੀ ਇਸ ਲਾਗ ਦੀ ਬਿਮਾਰੀ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਸਬੰਧੀ ਸੁਚੇਤ ਕਰ ਰਹੇ ਹਨ। ਉਨ•ਾਂ ਕਿਹਾ ਕਿ ਇਹ ਬਦਕਿਸਮਤੀ ਵਾਲੀ ਗੱਲ ਹੈ ਕਿ ਜ਼ਿਲ•ੇ ਵਿੱਚ ਹੁਣ ਤੱਕ ਕੋਰੋਨਾ ਕਾਰਨ 35 ਕੀਮਤੀ ਜਾਨਾਂ ਜਾ ਚੁੱਕੀਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ•ੇ ਵਿੱਚ ਅੱਜ ਤੱਕ 42012 ਸੈਂਪਲ ਲਏ ਗਏ ਹਨ ਜਿਨ•ਾਂ ਵਿੱਚੋਂ 1886 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਉਨ•ਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ•ੇ ਵਿੱਚ 77 ਐਕਟਿਵ ਕੇਸ ਹਨ ਅਤੇ ਸਾਡੀ ਕੋਸ਼ਿਸ਼ ਹੈ ਕਿ ਸਾਡੇ ਇਹ ਨਾਗਰਿਕ ਵੀ ਸਿਹਤ ਵਿਭਾਗ ਦੀਆਂ ਪੁਰਜੋਰ ਕੋਸ਼ਿਸ਼ਾਂ ਸਦਕਾ ਛੇਤੀ ਤੋਂ ਛੇਤੀ ਸਿਹਤਯਾਬ ਹੋਣ ਅਤੇ ਆਪਣੇ ਪਰਿਵਾਰਾਂ ਵਿੱਚ ਖੁਸ਼ਹਾਲ ਜੀਵਨ ਬਤੀਤ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 10 ਹੋਰ ਨਾਗਰਿਕ ਤੰਦਰੁਸਤ ਹੋਏ ਹਨ ਜਦਕਿ 9 ਨਵੇਂ ਕੇਸ ਸਾਹਮਣੇ ਆਏ ਹਨ। ਉਨ•ਾਂ ਲੋਕਾਂ ਨੂੰ ਸਿਹਤ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾ ਕੇ ਰੱਖਣਾ, ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣ ਦੀ ਪ੍ਰਕਿਰਿਆ ਅਮਲ ਵਿੱਚ ਲਿਆਉਂਦੇ ਰਹਿਣ ਦੀ ਅਪੀਲ ਵੀ ਕੀਤੀ। ਉਨ•ਾਂ ਇਹ ਵੀ ਆਖਿਆ ਕਿ ਕੋਰੋਨਾ ਟੈਸਟ ਕਰਵਾ ਕੇ ਆਪਾਂ ਜਿਥੇ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਦੇ ਹਾਂ ਉਥੇ ਹੀ ਆਪਣੇ ਪਰਿਵਾਰਾਂ ਤੇ ਸਮਾਜ ਦੀ ਤੰਦਰੁਸਤੀ ਦੀ ਨੈਤਿਕ ਜਿੰਮੇਵਾਰੀ ਵੀ ਆਪਣੀ ਹੀ ਬਣਦੀ ਹੈ