-ਮਾਨਸਾ ਵਿੱਚ ਹੋਟਲ, ਰੈਸਟੋਰੈਂਟ, ਢਾਬਿਆਂ ਨੂੰ ਹੋਮ ਡਿਲੀਵਰੀ ਦੀ ਦਿੱਤੀ ਇਜਾਜ਼ਤ

0
191

ਮਾਨਸਾ, 16 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਜ਼ਿਲ੍ਹਾ ਮਾਨਸਾ ਵਿੱਚ ਅਗਲੇ ਹੁਕਮ ਤੱਕ ਕਰਫਿਊ ਦਾ ਹੁਕਮ ਜਾਰੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ 14 ਮਈ ਰਾਹੀਂ ਕੀਤੇ ਗਏ ਹੁਕਮਾਂ ਵਿੱਚ ਦਰਜ ਛੋਟਾਂ ਤੋਂ ਇਲਾਵਾ ਛੋਟ ਵਿੱਚ ਵਾਧਾ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਚਹਿਲ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਪੈਂਦੇ ਹੋਟਲ, ਰੈਸਟੋਰੈਂਟ, ਢਾਬੇ, ਈਟਰੀਜ਼, ਫੂਡ ਆਊਟਲੈਟ ਅਤੇ ਫੂਡ ਕਿਓਸਕ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 7 ਵਜੇ ਤੋਂ ਸ਼ਾਮ ਦੇ 6 ਵਜੇ ਤੱਕ ਕੇਵਲ ਹੋਮ ਡਿਲੀਵਰੀ ਕਰਨ ਦੀ ਇਜ਼ਾਜਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵਿਅਕਤੀ ਨੂੰ ਇਨ੍ਹਾਂ ਸਥਾਨਾਂ ਅੰਦਰ ਬੈਠ ਕੇ ਖਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਸਬੰਧਤ ਕਾਰੋਬਾਰੀ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਜਿਵੇਂ ਸਮਾਜਿਕ ਦੂਰੀ, ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਕਰਨਾ ਆਦਿ ਦੀ ਪਾਲਣਾ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਸਬੰਧਤ ਰੈਸਟੋਰੈਂਟ ਵੱਲੋਂ ਆਪਣੇ ਸਟਾਫ਼ ਮੈਂਬਰਾਂ ਦਾ ਰੋਜ਼ਾਨਾ ਸਰੀਰਕ ਤਾਪਮਾਨ ਚੈਕ ਕੀਤਾ ਜਾਵੇ ਅਤੇ ਇਸ ਦਾ ਰਿਕਾਰਡ ਰੋਜ਼ਾਨਾ ਮੇਨਟੇਨ ਕੀਤਾ ਜਾਵੇ। ਇਸ ਤੋਂ ਇਲਾਵਾ ਰੋਜ਼ਾਨਾ ਹੋਣ ਵਾਲੀਆਂ ਟੈਲੀਫੋਨ ਕਾਲਾਂ ਅਤੇ ਮੋਬਾਇਲ ਕਾਲਾਂ ਦਾ ਰਿਕਾਰਡ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ-ਜ਼ਿਲ੍ਹਾ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ


ਸ਼੍ਰੀ ਚਹਿਲ ਨੇ ਹੁਕਮ ਕਰਦਿਆਂ ਕਿਹਾ ਕਿ ਹੋਮ ਡਿਲੀਵਰੀ ਕਰਨ ਵਾਲੀਆਂ ਆਈਟਮਾਂ ਦੀ ਚੰਗੀ ਤਰ੍ਹਾਂ ਪੈਕਿੰਗ ਕੀਤੀ ਜਾਵੇ ਅਤੇ ਖਾਣਾ ਹਾਈਜਿਨੀਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਸ਼ਰਤਾਂ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਬਰਕਰਾਰ ਰਹਿਣਗੀਆਂ। ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮਾਂ ਦੀ ਉਲੰਘਣਾਂ ਕਰਨ ‘ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here