ਮਾਨਸਾ, 28 ਅਕਤੂਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ): ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 21 ਅਕਤੂਬਰ ਨੂੰ ਐਸ.ਬੀ.ਆਈ. ਲਾਈਫ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ 32 ਪ੍ਰਾਰਥੀਆਂ ਦੀ ਨਿਯੁਕਤੀ ਕੀਤੀ ਗਈ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੈਂਪ ਵਿਚ 47 ਦੇ ਕਰੀਬ ਪ੍ਰਾਰਥੀਆਂ ਨੇ ਭਾਗ ਲਿਆ ਸੀ, ਜਿੰਨ੍ਹਾਂ ਵਿਚੋਂ 32 ਪ੍ਰਾਰਥੀ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਬਿਊਰੋ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਰੋਜ਼ਗਾਰ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅਪੀਲ ਕੀਤੀ ਕਿ ਨੌਕਰੀ ਦੇ ਚਾਹਵਾਨ ਲੜਕੇ ਲੜਕੀਆਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਆਪਣਾ ਨਾਮ ਜ਼ਰੂਰ ਦਰਜ ਕਰਵਾਉਣ।