
ਮਾਨਸਾ, 03 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ, ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਪੱਤਰ ਅਧੀਨ ਐਕਸਪਲੋਜ਼ਿਵ ਐਕਟ 2008 ਤਹਿਤ ਜਾਰੀ ਦਿਸਾ ਅਨੁਸਾਰ ਦੀਵਾਲੀ, ਗੁਰੂਪੁਰਬ, ਕ੍ਰਿਸ਼ਮਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਦਫ਼ਤਰ ਵੱਲੋਂ ਆਰਜ਼ੀ ਪਟਾਕਿਆਂ ਦੇ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀਆਂ ਪਾਸੋਂ 25 ਅਕਤੂਬਰ 2020 ਤੱਕ ਦਰਖ਼ਾਸਤਾਂ ਮੰਗੀਆਂ ਗਈਆਂ ਸਨ, ਪਰ ਸਬ-ਡਵੀਜ਼ਨ ਮਾਨਸਾ ਲਈ ਕੋਈ ਵੀ ਦਰਖ਼ਾਸਤ ਪ੍ਰਾਪਤ ਨਾ ਹੋਣ ਕਰਕੇ ਸਿਰਫ਼ ਸਬ-ਡਵੀਜ਼ਨ ਮਾਨਸਾ ਲਈ ਦਰਖ਼ਾਸਤਾਂ ਦੇਣ ਦੀ ਮਿਤੀ 5 ਤੇ 6 ਨਵੰਬਰ 2020 ਲਈ ਇੱਕ ਹੋਰ ਮੌਕਾ ਦਿੱਤਾ ਜਾਂਦਾ ਹੈ।
ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸਬ-ਡਵੀਜ਼ਨ ਮਾਨਸਾ ਲਈ 2 ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ ਅਤੇ ਜੇਕਰ ਦਰਖ਼ਾਸਤਾਂ ਵੱਧ ਪ੍ਰਾਪਤ ਹੁੰਦੀਆਂ ਹਨ ਤਾਂ ਡਰਾਅ ਆਫ਼ ਲਾਟਸ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀ ਦਰਖ਼ਾਸਤ ਸੇਵਾ ਕੇਂਦਰ ਮਾਨਸਾ ਰਾਹੀਂ ਸਰਕਾਰੀ ਫੀਸ ਅਦਾ ਕਰਕੇ ਇਸ ਦਫ਼ਤਰ ਵਿਖੇ ਪੇਸ਼ ਕਰ ਸਕਦਾ ਹੈ।
