*ਮਾਨਸਾ ਸ਼ਹਿਰ ਦਾ ਵਾਰਡ ਨੰਬਰ 2 ਕੰਟੇਨਮੈਂਟ ਜ਼ੋਨ ਐਲਾਨਿਆ*

0
148

ਮਾਨਸਾ, 16 ਮਈ (ਸਾਰਾ ਯਹਾਂ/ਜੋਨੀ ਜਿੰਦਲ) : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਾਰਡ ਨੰਬਰ 2 ਮਾਨਸਾ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਡੀ.ਐਸ.ਪੀ. (ਐਸ.ਡੀ.) ਮਾਨਸਾ ਗੁਰਮੀਤ ਸਿੰਘ ਬਰਾੜ, ਐਸ.ਐਮ.ਓ.  ਮਾਨਸਾ ਡਾ. ਰੂਬੀ, ਐਸ.ਐਚ.ਓ. ਸਿਟੀ ਮਾਨਸਾ ਐਸ.ਆਈ. ਪਰਵੀਨ ਕੁਮਾਰ ਅਤੇ ਤਹਿਸੀਲਦਾਰ ਮਾਨਸਾ ਰਣਜੀਤ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ।

NO COMMENTS