*ਮਾਨਸਾ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਦਾ ਹੱਲ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਫੌਰੀ ਕਰਨ ਦੀ ਮੰਗ – ਮਾਨਸਾ ਸੰਘਰਸ਼ ਕਮੇਟੀ*

0
158

ਮਾਨਸਾ 9 ਜੂਨ (ਸਾਰਾ ਯਹਾਂ/  ਮੁੱਖ ਸੰਪਾਦਕ) : ਸ਼ਹਿਰ ਦੀਆਂ ਅਤਿ ਗੰਭੀਰ ਸਮੱਸਿਆਵਾਂ ਸਬੰਧੀ ਮਾਨਸਾ ਸੰਘਰਸ਼ ਕਮੇਟੀ ਦੇ ਆਗੂਆਂ ਬਾਬਾ ਅਮ੍ਰਿਤ ਮੁਨੀ , ਕਾਮਰੇਡ ਕ੍ਰਿਸ਼ਨ ਚੌਹਾਨ, ਡਾ. ਧੰਨਾ ਮੱਲ ਗੋਇਲ ਅਤੇ ਸਾਬਕਾ ਐਮ ਸੀ ਰਾਜੂ ਦਰਾਕਾ ਦੀ ਅਗਵਾਈ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਰਾਹੀਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਸੀਵਰੇਜ ਅਤੇ ਬਾਰਸ਼ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰੀਆਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦਾ ਪੱਕਾ ਹੱਲ ਨਾ ਹੋਣ ਕਾਰਨ ਗੰਭੀਰ ਬਿਮਾਰੀਆਂ ਜਨਮ ਲੈ ਰਹੀਆਂ ਹਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਸਰਕਾਰ ਫੌਰੀ ਤੌਰ ਤੇ ਥਰਮਲ ਪਲਾਂਟ ਬਣਾਂਵਾਲੀ ਨੂੰ ਹਦਾਇਤ ਕਰੇ ਕਿ ਕਿ ਆਪਣੇ ਖਰਚੇ ਤੇ ਪਾਇਪ ਲਾਈਨ ਪਾਕੇ ਸੀਵਰੇਜ ਦੇ ਗੰਦੇ ਪਾਣੀ ਨੂੰ ਵਰਤੋਂ ਕਰਨ ਦੀ ਹਦਾਇਤ ਅਤੇ ਵਟਰ ਟਰੀਟਮੈਂਟ ਕਰਕੇ ਪਾਣੀ ਦੀ ਵਰਤੋਂ ਕਰੇ ਅਤੇ ਘਾਤਕ ਬਿਮਾਰੀਆਂ ਨੂੰ ਸੱਦਾ ਦੇ ਰਹੇ ਟੋਭੇ ਤੇ ਪਏ ਕੂੜੇ ਦੇ ਢੇਰ ਆਦਿ ਸਫ਼ਾਈ ਸਬੰਧੀ ਬੇਸ਼ੱਕ ਵਰਕ ਆਰਡਰ ਹੋਣ ਦੇ ਬਾਵਜੂਦ ਕੰਮ ਸ਼ੁਰੂ ਨਹੀਂ ਹੋਇਆ ਕੰਮ ਫੌਰੀ ਤੌਰ ਤੇ ਤੇਜ਼ੀ ਨਾਲ ਚਲਾਉਣ ਦੀ ਹਦਾਇਤ ਕੀਤੀ ਜਾਵੇ।
ਸੰਘਰਸ਼ ਕਮੇਟੀ ਵੱਲੋਂ ਚਿੰਤਾ ਜ਼ਾਹਰ ਕੀਤੀ ਕਿ ਜਾਇਦਾਦ ਦੀ ਖਰੀਦ ਵੇਚ ਸਬੰਧੀ ਅੰਨ .ੳ.ਸੀ. ਤੇ ਲਾਈਆਂ ਬੇਲੋੜੀਆਂ ਸ਼ਰਤਾਂ ਕਾਰਨ ਆਮ ਲੋਕਾਂ ਨੂੰ ਖੱਜਲ ਖ਼ੁਆਰੀ ਅਤੇ ਆਰਥਿਕ ਲੁੱਟ ਦਾ ਸਾਹਮਣਾ ਕਰਨਾ ਪੈ ਰਿਹਾ ਨੂੰ ਤਰੁੰਤ ਰੋਕਿਆ ਜਾਵੇ ਅਤੇ ਐਨ.ੳ.ਸੀ. ਤੇ ਲਾਈਆਂ ਬੇਲੋੜੀਆਂ ਸ਼ਰਤਾਂ ਨੂੰ ਵੀ ਹਟਾਇਆ ਜਾਵੇ ਅਤੇ ਵਧਾਏ ਕੁਲੈਕਟਰ ਰੇਟ ਵੀ ਵਾਪਿਸ ਲਏ ਜਾਣ। ਸ਼ਹਿਰ ਦੋ ਹਿੱਸਿਆਂ ਵਿੱਚ ਵੰਡਿਆ ਹੋਇਆ ਹੈ ਬਾਰਸ਼ਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਣ ਸ਼ਹਿਰ ਵਿੱਚ ਪਾਣੀ ਭਰ ਜਾਂਦਾ ਹੈ ਦੁਕਾਨਦਾਰਾਂ ਅਤੇ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਰੇਲਵੇ ਲਾਈਨ ਕਰਾਸਿੰਗ ਪੁਲੀ ਜ਼ੋ ਬਹੁਤ ਛੋਟੀ ਹੋਣ ਕਾਰਨ ਬੰਦ ਪਈ ਹੈ ਜਿਸ ਕਾਰਨ ਪਾਣੀ ਦੀ ਨਿਕਾਸੀ ਠੀਕ ਤਰੀਕੇ ਨਾਲ ਨਹੀਂ ਹੋ ਰਹੀ ਨੂੰ ਜਲਦੀ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬਾਰਸ਼ਾਂ ਵਿੱਚ ਕੋਈ ਦਿੱਕਤ ਨਾ ਆਵੇ । ਆਗੂਆਂ ਨੇ ਮੰਗ ਕੀਤੀ ਕਿ ਅੱਜ 10 ਜੂਨ ਨੂੰ ਮਾਨਸਾ ਵਿਖੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਫੌਰੀ ਤੌਰ ਤੇ ਹੱਲ ਕੀਤਾ ਜਾਵੇ।
ਜਾਰੀ ਕਰਤਾ:-

NO COMMENTS