*ਮਾਨਸਾ ਸਿਹਤ ਵਿਭਾਗ ਵੱਲੋਂ 37ਵੇਂ ਅੱਖਾਂ ਦਾਨ ਪੰਦਰਵਾੜੇ ਦੀ ਸ਼ੁਰੂਆਤ*

0
9

ਸਰਦੂਲਗੜ੍ਹ/ਮਾਨਸਾ, 26 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਸਰਦੂਲਗੜ੍ਹ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ  ਦੀ ਅਗਵਾਈ  ਵਿੱਚ  37ਵੇਂ ਅੱਖਾਂ ਦਾਨ ਪੰਦਰਵਾੜੇ ਦੀ ਸੁਰੂਆਤ ਕੀਤੀ ਗਈ।
  ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਅਸੀਂ ਮਰਨ ਉਪਰੰਤ ਅੱਖਾਂ ਦਾਨ ਕਰ ਕੇ ਕਿਸੇ ਵਿਅਕਤੀ ਦੀ ਜ਼ਿੰਦਗੀ ਨੂੰ ਰੌਸ਼ਨ ਕਰਨ ਦਾ ਮਹਾਨ ਕੰਮ ਕਰ ਸਕਦੇ ਹਾਂ। ਅੱਖਾਂ ਦਾਨ ਕਰਨ ਲਈ ਜੀਵਨ ਦੌਰਾਨ ਫੈਸਲਾ ਕਰਨਾ ਹੁੰਦਾ ਹੈ ਅਤੇ ਮ੍ਰਿਤਕ ਵਿਅਕਤੀ ਦੀਆਂ ਅੱਖਾਂ ਦਾ ਦਾਨ ਮਰਨ ਉਪਰੰਤ ਬਿਨਾਂ ਕਿਸੇ ਖਰਚੇ ਤੋਂ ਛੇ ਤੋਂ ਅੱਠ ਘੰਟਿਆਂ ਵਿਚ  ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਵਧੀਆ ਸਿਹਤ ਸਹੂਲਤਾਂ ਦੇਣਾ ਸਿਹਤ ਵਿਭਾਗ ਦਾ ਮੁੱਢਲਾ ਫਰਜ਼ ਹੈ।  
ਉਨ੍ਹਾਂ ਹਾਜ਼ਰ ਕਰਮਚਾਰੀਆਂ ਨੂੰ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰ ਕੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਵੱਲੋਂ ਬੱਚਿਆਂ ਦਾ ਸੌ ਫ਼ੀਸਦੀ ਟੀਕਾਕਰਨ ਕਰ ਕੇ ਰਿਪੋਰਟ ਕਰਨ  ਸੰਬੰਧੀ ਹਦਾਇਤ ਕੀਤੀ ਗਈ। ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਦੱਸਿਆ ਕਿ ਅੱਖਾਂ ਦਾਨ ਸਬੰਧੀ ਪੰਦਰਵਾੜਾ 25 ਅਗਸਤ ਤੋਂ ਲੈ ਕੇ 8 ਸਤੰਬਰ ਤੱਕ ਮਨਾਇਆ ਜਾਵੇਗਾ।
ਇਸ ਮੌਕੇ ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ, ਹੈਲਥ ਸੁਪਰਵਾਈਜ਼ਰ ਬਲਜੀਤ ਕੌਰ ਝੁਨੀਰ,  ਜੀਵਨ ਸਿੰਘ ਸਹੋਤਾ  ਤੋਂ ਇਲਾਵਾ ਫੀਲਡ ਸਟਾਫ ਹਾਜ਼ਰ ਸੀ।      

NO COMMENTS