
ਮਾਨਸਾ, 27 ਸਤੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਸਰਕਾਰ ਦੁਆਰਾ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸੇਵਾ ਕੇਂਦਰਾਂ ਵਿਚ ਸ਼ੁਰੂ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਇਹ ਦੋ ਸੇਵਾਵਾਂ ਜਿ਼ਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸ਼ੁਰੂ ਹੋ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਨਾਲ ਸਬੰਧਤ ਇਹ ਦੋ ਸੇਵਾਵਾਂ, ਜਿਨ੍ਹਾਂ ਵਿਚ ਰਜਿਸਟਰੇਸ਼ਨ ਸਰਟੀਫਿਕੇਟ (12 ਲੱਖ ਰੁਪਏ ਤੋਂ ਘੱਟ ਟਰਨਓਵਰ) ਅਤੇ ਰਜਿਸਟਰੇਸ਼ਨ ਸਰਟੀਫਿਕੇਟ (12 ਲੱਖ ਤੋਂ ਵਧੇਰੇ ਟਰਨਓਵਰ) ਦੇ ਲਾਇਸੰਸ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿਚ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੇਵਾਵਾਂ ਹਾਸਲ ਕਰਨ ਲਈ 1815 ਰੁਪਏ ਪ੍ਰਤੀ ਸੇਵਾ ਫੀਸ ਨਿਰਧਾਰਿਤ ਕੀਤੀ ਗਈ ਹੈ।
