-ਮਾਨਸਾ ਜ਼ਿਲ੍ਹੇ ਵਿੱਚ ਇੱਕ ਹੋਰ 18 ਸਾਲਾ ਕੋਰੋਨਾ ਰਿਪੋਰਟ ਆਈ ਪਾਜ਼ਿਟੀਵ

0
14

ਮਾਨਸਾ, 08 ਮਈ  (ਸਾਰਾ ਯਹਾ,ਬਲਜੀਤ ਸ਼ਰਮਾ) : ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਇੱਕ ਹੋਰ ਕੋਰੋਨਾ ਪਾਜ਼ਿਟੀਵ ਨੌਜਵਾਨ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬੁਰਜ ਰਾਠੀ ਪਿੰਡ ਦਾ ਇੱਕ 18 ਸਾਲਾ ਨੌਜਵਾਨ ਗੁੜਗਾਂਵ (ਹਰਿਆਣਾ) ਤੋਂ ਆਇਆ ਸੀ, ਜਿਸ ਦਾ ਸਿਹਤ ਵਿਭਾਗ ਦੀ ਟੀਮ ਵੱਲੋਂ ਸੈਂਪਲ ਲਿਆ ਗਿਆ।
ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਰਿਪੋਰਟ ਪਾਜ਼ਿਟੀਵ ਆਉਣ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਲਈ ਲਿਆਇਆ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਸ ਨੌਜਵਾਨ ਦਾ ਇਲਾਜ਼ ਕੀਤਾ ਜਾ ਰਿਹਾ ਹੈ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਕਤ ਨੌਜਵਾਨ ਪਹਿਲਾਂ ਤੋਂ ਹੀ ਘਰ ਵਿੱਚ ਇਕਾਂਤਵਾਸ ’ਚ ਰਹਿ ਰਿਹਾ ਸੀ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਉਸਨੂੰ ਜ਼ਰੂਰੀ ਸਾਵਧਾਨੀਆਂ ਅਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੇ ਪਾਜ਼ਿਟੀਵ ਆਉਣ ਨਾਲ ਸਿਵਲ ਹਸਪਤਾਲ ਮਾਨਸਾ ਵਿਖੇ 15 ਕੋਰੋਨਾ ਪਾਜ਼ਿਟੀਵ ਮਰੀਜ਼ ਜ਼ੇਰੇ ਇਲਾਜ ਹਨ।
ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 20 ਕੋਰੋਨਾ ਪਾਜ਼ਿਟੀਵ ਮਰੀਜ਼ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 5 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ 15 ਕੋਰੋਨਾ ਪਾਜ਼ਿਟੀਵ ਮਰੀਜ਼ ਰਹਿ ਗਏ ਹਨ।

LEAVE A REPLY

Please enter your comment!
Please enter your name here