-ਮਾਨਸਾ ਜ਼ਿਲ੍ਹੇ ਵੱਲੋਂ ਕਰਫਿਊ ਦੌਰਾਨ ਹਾਲ ਦੀ ਘੜੀ ਕੋਈ ਛੋਟ ਨਹੀਂ

0
471

ਮਾਨਸਾ, 19 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਕੋਰੋਨਾ ਵਾਇਰਸ ਦੇ ਕਹਿਰ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਲਗਾਏ ਗਏ ਕਰਫਿਊ ਵਿਚ ਹਾਲ ਦੀ ਘੜੀ ਕਿਸੇ ਵੀ ਕਿਸਮ ਦੀ ਛੋਟ ਨਾ ਦੇਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਰੋਨਾ ਦੇ ਪ੍ਰਕੋਪ ਦੇ ਚਲਦਿਆਂ ਜ਼ਿਲ੍ਹੇ ਵਿਚ ਲਗਾਇਆ ਗਿਆ ਕਰਫਿਊ ਕੁਝ ਸਮੇਂ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਆਪਣੇ ਘਰਾਂ ਵਿਚ ਹੀ ਰਹਿਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਅਤੇ ਆਉਣ ਵਾਲੇ ਦਿਨਾਂ ਦੀ ਸਥਿਤੀ ਨੂੰ ਵੇਖਦਿਆਂ ਹੀ ਕਰਫਿਊ ਵਿਚ ਛੋਟ ਦੇਣ ਦਾ ਯੋਗ ਫੈਸਲਾ ਲਿਆ ਜਾਵੇਗਾ।

D.C MANSA — Gurpal Singh Chahal.

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਦੇ 11 ਪਾਜ਼ਿਟਿਵ ਕੇਸ ਪਾਏ ਗਏ ਸਨ ਅਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਹੋਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਵੱਲੋਂ ਦਿੱਤੇ ਭਰਪੂਰ ਸਹਿਯੋਗ ਕਾਰਨ ਹੀ ਪ੍ਰਸ਼ਾਸ਼ਨ ਨੇ ਸਥਿਤੀ ਤੇ ਕਾਬੂ ਪਾਇਆ ਹੈ, ਜਿਸ ਕਾਰਨ ਜ਼ਿਲ੍ਹੇ ਵਿਚ ਕੋਰੋਨਾ ਨਾਲ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਸਥਿਰ ਹੈ। ਇਸ ਸਥਿਤੀ ਨੂੰ ਬਰਕਰਾਰ ਰੱਖਣ ਲਈ ਹੀ ਕਰਫਿਊ ਵਿਚ ਛੋਟ ਨਾ ਦੇਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੁਰੱਖਿਆ ਤਾਂ ਹੀ ਬਰਕਰਾਰ ਰਹਿ ਸਕਦੀ ਹੈ ਜੇਕਰ ਅਸੀਂ ਆਉਣ ਵਾਲੇ ਕੁਝ ਹੋਰ ਦਿਨਾਂ ਤੱਕ ਇਸੇ ਤਰਾਂ ਸੰਜਮ ਬਣਾਈ ਰੱਖੀਏ ਅਤੇ ਆਪਣੇ ਘਰਾਂ ਵਿਚ ਰਹੀਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ ਸ਼ਾਮ ਆਪਣੇ ਆਂਢੀਆਂ ਗੁਆਂਢੀਆਂ ਨੂੰ ਵੀ ਨਾ ਮਿਲਣ ਕਿਉਂਕਿ ਅਜਿਹੀ ਗਤੀਵਿਧੀ ਨਾਲ ਵੀ ਬਿਮਾਰੀ ਦੇ ਫੈਲਣ ਦਾ ਖਤਰਾ ਵਧਦਾ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿਚ ਕਰਫਿਊ ਦੌਰਾਨ ਕੋਈ ਵੀ ਢਿੱਲ ਨਹੀਂ ਦਿੱਤੀ ਗਈ ਹੈ, ਜੇਕਰ ਅਜਿਹਾ ਕੋਈ ਛੋਟ ਦਿੱਤੀ ਜਾਂਦੀ ਹੈ ਤਾਂ ਇਸ ਸਬੰਧੀ ਮੀਡੀਆ ਰਾਹੀਂ ਲੋਕਾਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ। ਜ਼ਿਲ੍ਹਾ ਮੈÎਜਸਟਰੇਟ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਡਿਊਟੀਆਂ ਤੇ ਤਾਇਨਾਤ ਸਮੂਹ ਵਿਭਾਗਾਂ ਦੇ ਅਮਲੇ ਦਾ ਧੰਨਵਾਦ ਕੀਤਾ ਜੋ ਇਸ ਮਹਾਂਮਾਰੀ ਨੂੰ ਰੋਕਣ ਵਿਚ ਤਨਦੇਹੀ ਨਾਲ ਕੰਮ ਕਰ ਰਹੇ ਹਨ।

NO COMMENTS