*ਮਾਨ ਨੇ ਕਾਰਪੋਰੇਸ਼ਨ ਅਧੀਨ ਚੱਲ ਰਹੇ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ*

0
15

ਫਗਵਾੜਾ 01 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਨਗਰ ਨਿਗਮ ਫਗਵਾੜਾ ਦਫਤਰ ਵਿਖੇ ਨਿਗਮ ਕਮਿਸ਼ਨਰ ਨਵਨੀਤ ਕੌਰ ਬੱਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ੀਪ ਦੀ ਹਾਜਰੀ ਵਿਚ ਮੀਟਿੰਗ ਕੀਤੀ। ਮੀਟਿੰਗ ਵਿਚ ‘ਆਪ’ ਆਗੂ ਪਵਨ ਕੁਮਾਰ ਟੀਨੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਫਗਵਾੜਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ, ਸ਼ਹਿਰ ਦੀ ਸਵੱਛਤਾ ਲਈ ਕਾਰਪੋਰੇਸ਼ਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਸਮੇਤ ਹੋਰ ਕਈ ਮਸਲਿਆਂ ਬਾਰੇ ਗੱਲਬਾਤ ਕੀਤੀ ਗਈ। ਮੀਟਿੰਗ ਉਪਰੰਤ ਗਲਬਾਤ ਕਰਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਦਾ ਸਮੁੱਚਾ ਵਿਕਾਸ ਕਰਵਾਉਣਾ ਉਹਨਾਂ ਦੀ ਮੁਢਲੀ ਤਰਜੀਹ ਹੈ। ਇਸੇ ਟੀਚੇ ਨੂੰ ਮੁੱਖ ਰੱਖਦੇ ਹੋਏ ਅੱਜ ਕਾਰਪੋਰੇਸ਼ਨ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਕੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਹੈ। ਉਹਨਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਸ਼ੁਰੂ ਕੀਤੇ ਗਏ ਕੰਮ ਮਿੱਥੇ ਗਏ ਸਮੇਂ ਦੌਰਾਨ ਪੂਰੇ ਕਰਵਾਏ ਜਾਣਗੇ। ਮੈਟੀਰੀਅਲ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਸਗੋਂ ਠੇਕੇਦਾਰਾਂ ਦੀ ਜਿੰਮੇਵਾਰੀ ਤੇ ਜਵਾਬਦੇਹੀ ਤੈਅ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਅਗਲੇ ਕੁੱਝ ਦਿਨਾਂ ‘ਚ ਚੋਣ ਕਮੀਸ਼ਨ ਪੰਜਾਬ ਵਲੋਂ ਕਾਰਪੋਰੇਸ਼ਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਦੀ ਪੂਰੀ ਉੱਮੀਦ ਹੈ। ਫਗਵਾੜਾ ਵਾਸੀਆਂ ਲਈ ਇਹ ਖਾਸ ਖੁਸ਼ੀ ਦੀ ਗੱਲ ਹੈ ਕਿ ਬਹੁਤ ਜਲਦੀ ਕਾਰਪੋਰੇਸ਼ਨ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਤੋਂ ਬਾਅਦ ਸ਼ਹਿਰੀ ਵਿਕਾਸ ਨੂੰ ਹੋਰ ਵੀ ਰਫਤਾਰ ਮਿਲੇਗੀ। ਇਸ ਮੌਕੇ ਹਰਨੂਰ ਸਿੰਘ ਮਾਨ ਸਪੋਕਸ ਪਰਸਨ ਪੰਜਾਬ,  ਲਲੀਤ ਸਕਲਾਨੀ ਚੇਅਰ ਪਰਸਨ ਜਿਲ੍ਹਾ ਯੋਜਨਾ ਬੋਰਡ ਕਪੂਰਥਲਾ, ਸਾਬਕਾ ਕੌਂਸਲਰ ਗੁਰਦੀਪ ਸਿੰਘ ਦੀਪਾ, ਵਿਜੇ ਬਸੰਤ ਨਗਰ, ਰਵਿੰਦਰ ਰਵੀ ਸਾਬਕਾ ਕੌਂਸਲਰ, ਪਰਮਜੀਤ ਧਰਮਸੋਤ, ਸਮਰ ਗੁਪਤਾ ਬਲਾਕ ਪ੍ਰਧਾਨ ਤੋਂ ਇਲਾਵਾ ਕਾਰਪੋਰੇਸ਼ਨ ਦੇ ਐਸ.,ਈ. ਰਾਜੇਸ਼ ਚੋਪੜਾ ਸਮੇਤ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here