*ਮਾਨ ਨੇ ਪਿੰਡ ਭਬਿਆਣਾ, ਲੱਖਪੁਰ ਤੇ ਖਲਵਾੜਾ ਵਿਖੇ ਸ਼ੁਰੂ ਕਰਵਾਏ ਵਿਕਾਸ ਦੇ ਕੰਮ*

0
5

ਫਗਵਾੜਾ 3 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਅੱਜ ਵੱਖ-ਵੱਖ ਪਿੰਡਾਂ ‘ਚ 9 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ। ਜਿਹਨਾਂ ਦੀ ਆਰੰਭਤਾ ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਕਰਵਾਈ ਗਈ। ਉਹਨਾਂ ਦੱਸਿਆ ਕਿ ਪਿੰਡ ਭਬਿਆਣਾ ਵਿਖੇ 3 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਖਲਵਾੜਾ ਵਿਖੇ 4 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਵਾਲੀਆਂ ਪੱਕੀਆਂ ਗਲੀਆਂ ਦੀ ਉਸਾਰੀ ਸ਼ੁਰੂ ਕਰਵਾਈ ਗਈ ਹੈ। ਇਸ ਤੋਂ ਇਲਾਵਾ ਪਿੰਡ ਲੱਖਪੁਰ ਵਿਖੇ 2 ਲੱਖ ਦੀ ਲਾਗਤ ਨਾਲ ਛੱਪੜ ਦੇ ਸੁੰਦਰੀਕਰਨ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਪਿੰਡਾਂ ਨੂੰ ਮਾਡਲ ਗ੍ਰਾਮ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਨ-ਰਾਤ ਕੰਮ ਕਰ ਰਹੀ ਹੈ। ਸਮੂਹ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਜੋਗਿੰਦਰ ਸਿੰਘ ਮਾਨ ਵਲੋਂ ਵਿਕਾਸ ਦੇ ਕੀਤੇ ਇਸ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੁਰਮੀਤ ਸਿੰਘ ਸਰਪੰਚ ਲੱਖਪੁਰ, ਸੁਰਿੰਦਰ ਕੁਮਾਰ ਸਰਪੰਚ ਖਲਵਾੜਾ ਕਲੋਨੀ, ਵਿਜੇ ਕੁਮਾਰ ਸਰਪੰਚ ਭਾਬਿਆਣਾ, ਦਵਿੰਦਰ ਪੰਚ ਖਲਵਾੜਾ, ਗੁਰਮੇਜ ਕੌਰ ਪੰਚ, ਮੋਹਨ ਲਾਲ ਪੰਚ, ਵਿਪਨ ਲਾਲ ਪੰਚ, ਤਰਸੇਮ ਲਾਲ, ਮਲੂਕ ਸਿੰਘ, ਸ਼ਿਵ ਕੁਮਾਰ, ਰੇਸ਼ਮ ਲਾਲ, ਪਿਆਰ ਲਾਲ ਸਾਬਕਾ ਸਰਪੰਚ, ਮੋਹਨ ਲਾਲ ਸਾਬਕਾ ਸਰਪੰਚ, ਜਸਵਿੰਦਰ ਸਿੰਘ ਪ੍ਰਿੰਸੀਪਲ, ਹਰਦੀਪ ਸਿੰਘ ਐਨ.ਆਰ.ਆਈ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਪਾਲ ਸਿੰਘ ਪੰਚ, ਸੁਰਿੰਦਰ ਪਾਲ ਪੰਚ, ਇੰਦਰਜੀਤ ਸਿੰਘ ਪੰਚ, ਮਨਜੀਤ ਕੌਰ ਪੰਚ, ਇਸ਼ਿਕਾ ਪੰਚ, ਦਲਵਿੰਦਰ ਸਿੰਘ, ਮੀਨਾ ਰਾਣੀ ਆਦਿ ਹਾਜਰ ਸਨ।

NO COMMENTS