ਫਗਵਾੜਾ 20 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿੰਡ ਰਣਧੀਰਗੜ੍ਹ ਦੀ ਪੰਚਾਇਤ ਨਾਲ ਲੋੜੀਂਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਇਸ ਤੋਂ ਪਹਿਲਾਂ ਜੋਗਿੰਦਰ ਸਿੰਘ ਮਾਨ ਦਾ ਪਿੰਡ ਪੁੱਜਣ ਤੇ ਸਰਪੰਚ ਬੀਬੀ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਪੰਚਾਇਤ ਅਤੇ ਪਤਵੰਤਿਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਜੋਗਿੰਦਰ ਮਾਨ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧੂਰੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਲੋੜੀਂਦੀ ਗਰਾਂਟ ਦਾ ਪ੍ਰਬੰਧ ਕਰਵਾਉਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਪਹਿਲ ਦੇ ਅਧਾਰ ਤੇ ਕਰਵਾਇਆ ਜਾ ਰਿਹਾ ਹੈ। ਵਿਕਾਸ ਦੇ ਕੰਮਾਂ ਵਿਚ ਗਰਾਂਟ ਦੀ ਕੋਈ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਪਿੰਡ ਵਾਸੀਆਂ ਵਲੋਂ ਜੋਗਿੰਦਰ ਸਿੰਘ ਮਾਨ ਨੂੰ ਕਈ ਮੁਸ਼ਕਲਾਂ ਹਲ ਕਰਵਾਉਣ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਸਰਪੰਚ ਸੁਖਵਿੰਦਰ ਕੌਰ ਨੇ ਦੱਸਿਆ ਕਿ ਜੋਗਿੰਦਰ ਸਿੰਘ ਮਾਨ ਨੇ ਪਹਿਲਾਂ ਵੀ ਉਹਨਾਂ ਦੇ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਹੈ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਨਵੀਂ ਬਣੀ ਪੰਚਾਇਤ ਦਾ ਵੀ ਉਹਨਾਂ ਵਲੋਂ ਪਹਿਲਾਂ ਵਾਂਗੁ ਵਿਕਾਸ ਵਿਚ ਸਹਿਯੋਗ ਕਰਦਿਆਂ ਲੋੜੀਂਦੀ ਗਰਾਂਟ ਦਾ ਪ੍ਰਬੰਧ ਜਲਦੀ ਕਰਵਾਇਆ ਜਾਵੇਗਾ। ਇਸ ਮੌਕੇ ਪੰਚਾਇਤ ਮੈਂਬਰ ਸੰਤੋਸ਼ ਕੁਮਾਰੀ, ਗੁਰਦੀਪ ਕੌਰ, ਮਨਜੀਤ ਸਿੰਘ, ਜਸਵੀਰ ਕੌਰ, ਕਰਮਜੀਤ ਕੌਰ ਤੋਂ ਇਲਾਵਾ ਕਿਰਪਾਲ ਸਿੰਘ, ਤਰਲੋਚਨ ਸਿੰਘ, ਜਗਦੀਪ, ਤਰਨਜੀਤ ਸਿੰਘ, ਪਰਮਜੀਤ ਸਿੰਘ ਆਦਿ ਹਾਜਰ ਸਨ।