*ਮਾਨ ਸਰਕਾਰ ਆਪਣੀ ਕੁਰਸੀ ਦੇ ਬਚਾਅ ਲਈ ਪੰਜਾਬ ਦੇ ਭਵਿੱਖ ਤੇ ਹਿੱਤਾਂ ਨੂੰ ਕੁਰਬਾਨ ਕਰ ਰਹੀ ਹੈ।-ਚੋਹਾਨ*

0
21

ਭੀਖੀ 20/11/24 (ਸਾਰਾ ਯਹਾਂ/ਮੁੱਖ ਸੰਪਾਦਕ) ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਸਤਾ ਦੇ ਕਾਬਜ਼ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਭਵਿੱਖ ਅਤੇ ਹਿੱਤਾਂ ਨੂੰ ਕੁਰਬਾਨ ਕਰ ਰਹੀ ਹੈ, ਗੈਂਗਸਟਰਵਾਦ, ਨਸ਼ਾ, ਭ੍ਰਿਸ਼ਟਾਚਾਰ ਦੁਸਰੀਆਂ ਸਰਕਾਰਾਂ ਦੇ ਮੁਕਾਬਲੇ ਤੇਜ਼ੀ ਨਾਲ ਵਧਿਆ ਹੈ। ਦਿੱਲੀ ਦੀ ਲੀਡਰਸ਼ਿਪ ਦਾ ਬੇਲੋੜਾ ਦਖਲ ਆਪਸੀ ਖਿਚੋਤਾਣ ਦਾ ਮਾਹੌਲ ਪੈਦਾ ਕਰ ਰਿਹਾ ਹੈ,ਅਫ਼ਸਰਸ਼ਾਹੀ ਬੇਲਗਾਮ ਹੋ ਚੁੱਕੀ ਹੈ। ਜਿਸ ਕਰਕੇ ਸੂਬੇ ਦੇ ਅਧਿਕਾਰਾਂ ਅਤੇ ਹਿੱਤਾਂ ਤੇ ਖ਼ਤਰਾ ਮੰਡਰਾ ਰਿਹਾ ਹੈ।ਸੂਬੇ ਦੀ ਮਾਨ ਸਰਕਾਰ ਆਪਣੀ ਕੁਰਸੀ ਦੇ ਬਚਾਅ ਲਈ ਪੰਜਾਬ ਦੇ ਭਵਿੱਖ ਅਤੇ ਹਿੱਤਾਂ ਨੂੰ ਕੁਰਬਾਨ ਕਰ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਨੇ ਪਿੰਡ ਮੂਲਾ ਸਿੰਘ ਵਾਲਾ ਵਿਖੇ ਮੀਟਿੰਗ ਵਿੱਚ ਸ਼ਾਮਲ ਸਾਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਸਾਨਾਂ ਮਜ਼ਦੂਰਾਂ ਛੋਟੇ ਕਾਰੋਬਾਰੀਆਂ ਨੋਜਵਾਨਾਂ, ਮੁਲਾਜ਼ਮਾ ਤੇ ਔਰਤਾਂ ਨੂੰ ਅਖੌਤੀ ਇਨਕਲਾਬੀਆਂ ਖਿਲਾਫ ਅਵਾਜ਼ ਨੂੰ ਬੁਲੰਦ ਕਰਨ ਦੀ ਲੋੜ ਦੱਸਿਆ।
ਕਿਸਾਨ ਮਜ਼ਦੂਰ ਔਰਤਾਂ ਤੇ ਛੋਟੇ ਕਾਰੋਬਾਰੀਆਂ ਦੇ ਕਰਜ਼ਾ ਮੁਆਫ਼ੀ, ਮਨਰੇਗਾ ਕਾਨੂੰਨ, ਉਸਾਰੀ ਕਾਮਿਆਂ ਦੀਆਂ ਮੰਗਾਂ ਦੀ ਪ੍ਰਾਪਤੀ ਅਤੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸੀ ਪੀ ਆਈ ਦੀ 100 ਵੀਂ ਵਰੇਗੰਢ ਮੌਕੇ ਮਾਨਸਾ ਦੀ 30 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਜ਼ਿਲ੍ਹਾ ਸਹਾਇਕ ਸਕੱਤਰ ਦਲਜੀਤ ਮਾਨਸ਼ਾਹੀਆ ਨੇ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੇ ਟਿਪਣੀ ਕਰਦਿਆਂ ਕਿਹਾ ਕਿ ਸਰਕਾਰ ਹਰੇਕ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਤੇ ਹਰ ਵਰਗ ਦੇ ਲੋਕਾਂ ਵਿੱਚ ਰੋਸ਼ ਤੇ ਨਿਰਾਸ਼ਾ ਦਾ ਮਾਹੌਲ ਹੈ। ਉਹਨਾਂ ਸੰਘਰਸ਼ਸ਼ੀਲ ਲੋਕਾਂ ਸਾਥ ਦੇਣ ਲਈ ਮਾਨਸਾ ਵਿਖੇ 30 ਦਸੰਬਰ ਨੂੰ ਕਿਰਤੀਆਂ ਨੂੰ ਪੁੱਜਣ ਦਾ ਸੱਦਾ ਦਿੱਤਾ।
ਮੀਟਿੰਗ ਦੌਰਾਨ ਗਿਆਨੀ ਮਿੱਠੂ ਸਿੰਘ ਭੱਠਲ,ਪੱਪੀ ਸਿੰਘ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਲੈਣ ਰੈਲੀ ਵਿੱਚ ਪੁੱਜਣ ਦਾ ਵਿਸ਼ਵਾਸ ਦਿਵਾਇਆ ਗਿਆ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸੀਰਾ ਸਿੰਘ ਮੈਂਬਰ, ਭਜਨ ਸਿੰਘ, ਕੌਰ ਸਿੰਘ, ਦਰਸ਼ਨ ਸਿੰਘ, ਰਾਮ ਸਿੰਘ ਅਤੇ ਨਛੱਤਰ ਸਿੰਘ ਆਦਿ ਹਾਜ਼ਰ ਸਨ।

NO COMMENTS