ਬੁਢਲਾਡਾ9 ਮਾਰਚ (ਸਾਰਾ ਯਹਾਂ/ਮਹਿਤਾ ਅਮਨ) ਪੰਜਾਬ ਦੀ ਮਾਨ ਸਰਕਾਰ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਤੇ ਆਪਣੀ ਮੋਹਰ ਲਗਾ ਕੇ ਝੂਠੀਆਂ ਗਰੰਟੀਆਂ ਦੇਣ ਦਾ ਦਾਅਵਾ ਕਰ ਰਹੀਆਂ ਹਨ!ਇਹ ਸ਼ਬਦ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਲਚਰ ਵਿੰਗ ਦੇ ਕਨਵੀਨਰ ਪੰਜਾਬੀ ਫਿਲਮ ਇੰਡਸਟਰੀ ਦੇ ਸੁਪਰ ਸਟਾਰ ਕਲਾਕਾਰ ਹੋਬੀ ਧਾਲੀਵਾਲ ਨੇ ਕਹੇ, ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਭਲੀ ਭਾਂਤੀ ਜਾਣੂ ਹਨ! ਝੂਠ ਦੇ ਸਹਾਰੇ ਸਿਆਸਤ ਕਰਨ ਵਾਲੇ ਲੋਕ ਪੰਜਾਬ ਦਾ ਭਲਾ ਨਹੀਂ ਕਰ ਸਕਦੇ, ਉਹਨਾਂ ਕਿਹਾ ਕਿ ਕੇਂਦਰ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ 13 ਲੋਕ ਸਭਾ ਹਲਕਿਆਂ ਵਿੱਚ ਭਾਰਤੀ ਜਨਤਾ ਪਾਰਟੀ ਜਿੱਤ ਦਾ ਝੰਡਾ ਬੁਲੰਦ ਕਰੇਗੀ! ਉਹਨਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਕਰਜਾਈ ਬਣਾਉਣ ਵਾਲੇ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਮੱਦੇ ਨਜ਼ਰ ਰੱਖਦਿਆਂ ਕਿਸਾਨਾਂ ਦੀ ਬਾਂਹ ਫੜਨ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਕ ਵਿੱਚ ਫਤਵਾ ਦੇ ਕੇ ਪੰਜਾਬ ਨੂੰ ਖੁਸ਼ਹਾਲ ਬਣਾਉਣ!ਉਹਨਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦਾ ਭਵਿੱਖ ਬਣਾਉਣ ਵਿੱਚ ਕੇਂਦਰ ਦਾ ਸਹਿਯੋਗ ਦੇਣ ਇਸ ਮੌਕੇ ਤੇ ਉਹਨਾਂ ਵਿਸ਼ੇਸ਼ ਤੌਰ ਤੇ ਪੰਜਾਬ ਦੇ ਕਿਸਾਨਾਂ ਲਈ ਅਫੀਮ ਦੀ ਖੇਤੀ ਦੀ ਸਿਫਾਰਿਸ਼ ਕਰਦਿਆਂ ਕੇਂਦਰ ਤੋਂ ਮੰਗ ਕੀਤੀ ਪੰਜਾਬ ਨੂੰ ਵੀ ਫਸਲੀ ਚੱਕਰ ਚੋਂ ਕੱਢਦਿਆਂ ਕਿਸਾਨਾਂ ਦੀ ਆਰਥਿਕ ਮਜਬੂਤੀ ਲਈ ਅਫੀਮ ਦੀ ਖੇਤੀ ਦਾ ਕਨੂੰਨ ਪਾਸ ਕਰਨ! ਅੱਜ ਬੁਢਲਾਡਾ ਵਿਖੇ ਇੱਕ ਸਮਾਜ ਸੇਵੀ ਸੰਸਥਾ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸਨ ਇਸ ਦੌਰਾਨ ਕਲਚਰ ਵਿੰਗ ਪੰਜਾਬ ਦੇ ਕੋ ਕਨਵੀਨਰ ਸੁਖਦਰਸ਼ਨ ਸ਼ਰਮਾ ਜ਼ਿਲ੍ਹਾ, ਪ੍ਰਧਾਨ ਰਕੇਸ਼ ਕੁਮਾਰ, ਜਨਰਲ ਸਕੱਤਰ ਪੁਨੀਤ ਤੋਂ ਇਲਾਵਾ ਵੱਡੀ ਗਿਣਤੀ ਚ ਭਾਜਪਾ ਵਰਕਰ ਹਾਜ਼ਰ ਸਨ।