
ਚੰਡੀਗੜ੍ਹ 20,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਪੁਲਿਸ ਲਈ ਵੱਡਾ ਐਲਾਨ ਕੀਤਾ ਹੈ।ਚੋਣ ਵਾਅਦੇ ਮੁਤਾਬਿਕ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਰਾਹਤ ਦੇਵੇਗੀ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ।ਜ਼ਿਲ੍ਹਾ ਪਠਾਨਕੋਟ ‘ਚ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਪੁਲਿਸ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਜਾਏਗੀ।
ਡੀਜੀਪੀ ਪੰਜਾਬ ਵੀ ਕੇ ਭਵਰਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਜੋ ਅੱਜ ਮੀਟਿੰਗ ਹੋਈ ਉਸ ਵਿੱਚ ਸੀਐਮ ਨੇ ਇਹ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੈਲਫੇਅਰ ਫੰਡ ਨੂੰ ਵੀ 10 ਕਰੋੜ ਤੋਂ ਵਧਾ ਕਿ 15 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ।
