*ਮਾਨ ਸਰਕਾਰ ਦਾ ਹੈਰਾਨ ਕਰਨ ਵਾਲਾ ਫੈਸਲਾ, ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ, 1766 ਸੇਵਾਮੁਕਤ ਪਟਵਾਰੀਆਂ ਦੀ ਮੁੜ ਭਰਤੀ*

0
45

ਚੰਡੀਗੜ੍ਹ 18 ,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ‘ਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਦਾਅਵਾ ਕਰ ਸੱਤਾ ‘ਚ ਆਈ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਇੱਕ ਹੋਰ ਹੈਰਾਨ ਕਰਨ ਵਾਲਾ ਫੈਸਲਾ ਕੀਤਾ ਹੈ। ਬੁੱਧਵਾਰ ਨੂੰ ਸਿਵਲ ਸਕੱਤਰ ‘ਚ ਹੋਈ ਮੀਟਿੰਗ ‘ਚ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕਰਨ ਲਈ ਮੋਹਰ ਲਾਈ ਗਈ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਸਰਕਾਰ ਨੇ ਬੇਰੁਜਗਾਰਾਂ ਨੂੰ ਨੌਕਰੀ ਦੇਣ ਦੀ ਥਾਂ ਸੇਵਾਮੁਕਤ ਪਟਵਾਰੀਆਂ ਕੰਮ ਉੱਪਰ ਰੱਖ ਲਿਆ ਹੈ।

ਰੈਵੀਨਿਊ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਦੱਸਿਆ ਕਿ 1090 ਪਟਵਾਰੀ ਭਰਤੀ ਕੀਤੇ ਗਏ ਸੀ ਪਰ ਉਨ੍ਹਾਂ ਦੀ ਪ੍ਰੋਬੇਸ਼ਨ ਮਿਆਦ ਦੋ ਸਾਲ ਹੈ। ਉਦੋਂ ਤੱਕ ਕੰਮ ਚਲਾਉਣਾ ਜ਼ਰੂਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇੱਕ ਪਾਸੇ ਸਰਕਾਰ ਨੇ ਵੱਡੇ-ਵੱਡੇ ਵਾਅਦੇ ਕੀਤੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੀ ਜਾਏਗੀ ਪਰ ਬਜਾਏ ਨੌਜਵਾਨਾਂ ਦੇ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਤੋਂ ਨੌਕਰੀ ਦਿੱਤੀ ਜਾ ਰਹੀ ਹੈ।

ਉਧਰ, ਜ਼ਿੰਪਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪਟਵਾਰੀ ਨਹੀਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਸਿਰਫ਼ ਉਨ੍ਹਾਂ ਸੇਵਾਮੁਕਤ ਪਟਵਾਰੀਆਂ ਨੂੰ ਹੀ ਭਰਤੀ ਕੀਤਾ ਜਾਵੇਗਾ, ਜਿਨ੍ਹਾਂ ‘ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਨਹੀਂ ਹੈ।

ਇਸ ਤੋਂ ਇਲਾਵਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਪਹਿਲਾਂ ਹੀ ਕਰ ਚੁੱਕੇ ਹਨ। ਉਸ ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਮਾਲ ਮੰਤਰੀ ਜ਼ਿੰਪਾ ਨੇ ਕਿਹਾ ਕਿ ਸਰਕਾਰ ਨੂੰ ਯਕੀਨ ਹੈ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇੱਕ ਸਾਲ ਵਿੱਚ 30 ਤੋਂ 35 ਫੀਸਦੀ ਪਾਣੀ ਦੀ ਬਚਤ ਹੋਵੇਗੀ।

ਪੰਜਾਬ ਵਿੱਚ ਹੁਣ ਸ਼ਹੀਦ ਜਵਾਨਾਂ ਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ ਦਾ ਮੁਆਵਜ਼ਾ। ਇਸ ਨੂੰ ਮਾਨ ਸਰਕਾਰ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲ ਹੀ ‘ਚ ਇਕ ਫੌਜੀ ਦੀ ਸ਼ਹਾਦਤ ‘ਤੇ ਸੀਐੱਮ ਭਗਵੰਤ ਮਾਨ ਨੇ ਇਕ ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਸੀ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਚੋਣਾਂ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਹ ਵਾਅਦਾ ਕੀਤਾ ਸੀ।

LEAVE A REPLY

Please enter your comment!
Please enter your name here