*ਮਾਲਵਿਕਾ ਸੂਦ ਨੂੰ ਵੋਟ ਪਾਉਣ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ‘ਤੇ ਸੋਨੂੰ ਸੂਦ ਖਿਲਾਫ FIR*

0
65

ਮੋਗਾ 21,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼)  : ਸਥਾਨਕ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ’ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂ ਸੂਦ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਐੱਫਆਈਆਰ ਵਿੱਚ ਸੋਨੂ ਉੱਤੇ ਆਪਣੀ ਭੈਣ ਮਾਲਵਿਕਾ ਸੂਦ, ਜੋ ਕਾਂਗਰਸ ਦੀ ਟਿਕਟ ’ਤੇ ਮੋਗਾ ਤੋਂ ਚੋਣ ਲੜ ਰਹੇ ਹਨ, ਲਈ ਵੋਟਰਾਂ ਨੂੰ ਅਸਰਅੰਦਾਜ਼ ਕਰਨ ਦਾ ਦੋਸ਼ ਲੱਗਾ ਹੈ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੋਨੂ ਮੋਗਾ ਅਸੈਂਬਲੀ ਹਲਕੇ ਦਾ ਵੋਟਰ ਨਹੀਂ ਹੈ। ਲਿਹਾਜ਼ਾ ਉਸ ਨੂੰ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਲਈ ਪ੍ਰਚਾਰ ਕਰਨ ਜਾਂ ਵੋਟਰਾਂ ਨੂੰ ਅਸਰਅੰਦਾਜ਼ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਧਰ ਅਦਾਕਾਰ ਨੇ ਕਿਹਾ ਕਿ ਉੁਸ ਨੂੰ ਸੂਬੇ ਤੋਂ ਬਾਹਰਲਾ ਦੱਸਣਾ ਸਰਾਸਰ ਗ਼ਲਤ ਹੈ ਕਿਉਂਕਿ ਉਨ੍ਹਾਂ ਦਾ ਜਨਮ ਤੇ ਪਰਵਰਿਸ਼ ਮੋਗਾ ਵਿੱਚ ਹੀ ਹੋਈ ਹੈ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ‘ਤੇ ਵੋਟਿੰਗ ਜਾਰੀ ਸੀ। ਇਸ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਵੀ ਸਖ਼ਤੀ ਵਰਤੀ ਜਾ ਰਹੀ ਸੀ। ਮੋਗਾ ਪੁਲਿਸ ਨੇ ਪਿੰਡ ਲੰਡੇਕੇ ਤੋਂ ਸੋਨੂੰ ਸੂਦ ਦੀ ਕਾਰ ਨੂੰ ਕਬਜ਼ੇ ‘ਚ ਲੈ ਲਿਆ ਸੀ। ਸੋਨੂੰ ਸੂਦ ਮੌਕੇ ‘ਤੇ ਗੱਡੀ ‘ਚ ਮੌਜੂਦ ਸੀ।

ਸੋਨੂੰ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਕੋਈ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਦਰਅਸਲ, ਸੋਨੂੰ ਸੂਦ ‘ਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲੱਗੇ ਸਨ ਅਕਾਲੀ ਦਲ ਦੇ ਪੋਲਿੰਗ ਏਜੰਟ ਦੀਦਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਸੋਨੂੰ ਸੂਦ ਵੋਟਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ

ਪੁਲਿਸ ਨੇ ਦੱਸਿਆ ਕਿ ਚੋਣ ਅਬਜ਼ਰਵਰ ਦੇ ਨਿਰਦੇਸ਼ ‘ਤੇ ਵਾਹਨ ਨੂੰ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਐਸਡੀਐਮ-ਕਮ-ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਨੇ ਸੋਨੂੰ ਸੂਦ ਦੇ ਘਰ ਦੀ ਵੀਡੀਓ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ਸਨ।

NO COMMENTS